ਮਸਕਟ TLT NEWS/ ਓਮਾਨ ਦੇ ਤਟ ਨੇੜੇ ਇੱਕ ਵਪਾਰਕ ਜਹਾਜ਼ ‘Settebello’ ‘ਤੇ ਹੋਏ ਹਮਲੇ ਵਿੱਚ 24 ਭਾਰਤੀ ਕ੍ਰੂ ਮੈਂਬਰਾਂ ਵਿਚੋਂ 21 ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ, ਜਦਕਿ 3 ਭਾਰਤੀ ਅਜੇ ਵੀ ਲਾਪਤਾ ਹਨ। ਇਸ ਘਟਨਾ ‘ਤੇ ਭਾਰਤ ਦਾ ਵਿਦੇਸ਼ ਮੰਤਰਾਲਾ ਨੇ ਬਿਆਨ ਜਾਰੀ ਕਰਕੇ ਦੁੱਖ ਪ੍ਰਗਟ ਕੀਤਾ ਹੈ ਅਤੇ ਹਮਲੇ ਦੀ ਨਿੰਦਾ ਕੀਤੀ ਹੈ। ਮੰਤਰਾਲੇ ਨੇ ਕਿਹਾ ਕਿ ਮਸਕਟ ਵਿੱਚ ਭਾਰਤੀ ਦੂਤਾਵਾਸ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਓਮਾਨ ਅਧਿਕਾਰੀਆਂ ਨਾਲ ਮਿਲ ਕੇ ਖੋਜ ਅਤੇ ਬਚਾਅ ਕਾਰਵਾਈ ਵਿੱਚ ਸਹਿਯੋਗ ਕਰ ਰਿਹਾ ਹੈ। ਫਿਲਹਾਲ ਲਾਪਤਾ ਤਿੰਨ ਭਾਰਤੀ ਨਾਗਰਿਕਾਂ ਦੀ ਭਾਲ ਲਈ ਰੈਸਕਿਊ ਓਪਰੇਸ਼ਨ ਜਾਰੀ ਹੈ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ