ਜਲੰਧਰ, 16 ਜੂਨ :(ਰਮੇਸ਼ ਗਾਬਾ): ਸਕਾਟਲੈਂਡ ਦੇ ਗਲਾਸਗੋ ਵਿਚ 23 ਜੁਲਾਈ ਤੋਂ 2 ਅਗਸਤ ਤਕ ਹੋਣ ਜਾ ਰਹਿਆਂ ਰਾਸ਼ਟਰ ਮੰਡਲ ਖੇਡਾਂ ਵਿਚ ਭਾਰਤੀ ਐਥਲੈਟਿਕਸ ਟੀਮ ਲਈ ਪੰਜਾਬ ਦੇ ਤਿਨ ਖਿਡਾਰੀ ਤਜਿੰਦਰਪਾਲ ਸਿੰਘ, ਗੁਰਵਿੰਦਰਵੀਰ ਸਿੰਘ ਅਤੇ ਰਸ਼ਦੀਪ ਕੌਰ ਚੁਣੇ ਗਏ ਹਨ। ਇਹ ਖਿਡਾਰੀ ਸਪੋਰਟਸ ਕਾਲਜ, ਜਲੰਧਰ ਵਿਖੇ ਐਥਲੈਟਿਕਸ ਟਰੈਕ ’ਤੇ ਸਖ਼ਤ ਸਿਖਲਾਈ ਰਾਹੀਂ ਇਸ ਮੁਕਾਮ ’ਤੇ ਪੁੱਜੇ ਹਨ। ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਲਈ ਚੁਣਿਆ ਗਿਆ ਹੈ। ਅਧਿਕਾਰੀਆਂ ਨੇ ਜਲੰਧਰ ਤੋਂ ਗੁਰਿੰਦਰਵੀਰ, ਤਜਿੰਦਰਪਾਲ ਅਤੇ ਰਸ਼ਦੀਪ ਕੌਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਚੋਣ ਰਾਹੀਂ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ।ਜਾਣਕਾਰੀ ਦਿੰਦੇ ਹੋਏ ਕੋਚ ਸਰਬਜੀਤ ਸਿੰਘ ਹੈਪੀ ਨੇ ਦੱਸਿਆ ਕਿ ਮਾਣ ਵਾਲੀ ਗੱਲ ਹੈ ਕਿ ਤਿਨੇ ਖਿਡਾਰੀ ਪਿਛਲੇ ਕਈ ਸਾਲਾਂ ਤੋਂ ਜਲੰਧਰ ਵਿਚ ਹੀ ਪ੍ਰੈਕਟਿਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਤਜਿੰਦਰਪਾਲ ਸਿੰਘ ਤੂਰ ਨੂੰ ਸ਼ਾਟ ਪੁੱਟ ਈਵੈਂਟ, ਰਸ਼ਦੀਪ ਕੌਰ ਨੂੰ 4×400 ਮੀਟਰ ਰੀਲੇਅ ਦੌੜ ਅਤੇ ਗੁਰਿੰਦਰਵੀਰ ਨੂੰ 100 ਮੀਟਰ ਦੌੜ ਲਈ ਚੁਣਿਆ ਗਿਆ ਹੈ। ਅਧਿਕਾਰੀਆਂ ਨੇ ਤਿੰਨਾਂ ਐਥਲੀਟਾਂ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਰਾਸ਼ਟਰ ਮੰਡਲ ਖੇਡਾਂ ਵਿੱਚ ਮੈਡਲ ਜਿੱਤ ਕੇ ਪੰਜਾਬ ਅਤੇ ਭਾਰਤ ਦਾ ਮਾਣ ਵਧਾਉਣਗੇ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*