ਜਲੰਧਰ:(ਰਮੇਸ਼ ਗਾਬਾ) ਵੈਸਟ ਹਲਕੇ ਦੇ ਵਾਰਡ ਨੰਬਰ 60 ਅਧੀਨ ਆਉਂਦੇ ਪੰਨੂ ਵਿਹਾਰ ਅਤੇ ਨਿਊ ਰਾਜਨ ਨਗਰ ਇਲਾਕਿਆਂ ਵਿੱਚ ਪਿਛਲੇ ਤਿੰਨ ਹਫ਼ਤਿਆਂ ਤੋਂ ਸੀਵਰੇਜ ਜਾਮ ਹੋਣ ਕਾਰਨ ਲੋਕ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ।
ਇਸ ਸਬੰਧੀ ‘ਆਪ’ ਆਗੂ ਮਨਪ੍ਰੀਤ ਮੰਗੂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਵੱਲੋਂ ਨਗਰ ਨਿਗਮ ਦੇ ਜੇਈ ਹਿੰਮਤ ਅਤੇ ਐੱਸਡੀਓ ਅਮਿਤੋਜ ਨੂੰ ਕਈ ਵਾਰ ਸੀਵਰੇਜ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ, ਪਰ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸੀਵਰੇਜ ਜਾਮ ਹੋਣ ਕਾਰਨ ਗੰਦਾਪਾਣੀ ਸੜਕਾਂ ਅਤੇ ਗਲੀਆਂ ਵਿੱਚ ਖੜ੍ਹਾ ਹੈ, ਜਿਸ ਨਾਲ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ।
ਮਨਪ੍ਰੀਤ ਮੰਗੂ ਨੇ ਕਿਹਾ ਕਿ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਮੇਅਰ ਵਿਨੀਤ ਧੀਰ ਨਾਲ ਮੁਲਾਕਾਤ ਕਰਕੇ ਸੰਬੰਧਤ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੇਖਦੇ ਹੋਏ ਸੀਵਰੇਜ ਦੀ ਸਫ਼ਾਈ ਦਾ ਕੰਮ ਤੁਰੰਤ ਕਰਵਾਇਆ ਜਾਵੇ।
More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*