ਜਲੰਧਰ 18 ਜੂਨ (ਰਮੇਸ਼ ਗਾਬਾ) ਬੇਹੱਕੇ ਅਤੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂ ਕਾਮਰੇਡ ਰਾਜਿੰਦਰ ਮੰਡ ਜੀ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਸੰਖੇਪ ਬਿਮਾਰੀ ਨਾਲ ਪੀੜਤ ਸਨ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਇਲਾਕੇ ਦੀਆਂ ਸਿਆਸੀ, ਸਮਾਜਿਕ ਅਤੇ ਜਨਤਕ ਜਥੇਬੰਦੀਆਂ ਵਿੱਚ ਸੋਕ ਦੀ ਲਹਿਰ ਦੌੜ ਗਈ ਹੈ।
ਪਰਿਵਾਰਕ ਮੈਂਬਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਕਾਮਰੇਡ ਰਾਜਿੰਦਰ ਮੰਡ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 19 ਜੂਨ, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੰਡ ਮੌੜ (ਕਿਸ਼ਨਗੜ੍ਹ-ਕਰਤਾਰਪੁਰ ਰੋਡ, ਜਲੰਧਰ) ਵਿਖੇ ਕੀਤਾ ਜਾਵੇਗਾ।
ਕਾਮਰੇਡ ਰਾਜਿੰਦਰ ਮੰਡ ਆਪਣੇ ਪਿੱਛੇ ਮਾਤਾ ਮਹਿੰਦਰ ਕੌਰ, ਧਰਮਪਤਨੀ ਹਰਦੀਪ ਕੌਰ ਮੰਡ, ਬੇਟੀ ਮਨਪ੍ਰੀਤ ਕੌਰ ਅਤੇ ਬੇਟਾ ਮਨਰਾਜ ਮੰਡ ਸਮੇਤ ਹੱਸਦਾ-ਖੇਡਦਾ ਪਰਿਵਾਰ ਛੱਡ ਗਏ ਹਨ। ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਸਮਾਜ ਲਈ ਇੱਕ ਨਾ-ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*