TLT NEWS/ / ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ 8 ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਆਉਣ ਵਾਲੇ ਦਿਨਾਂ ਦਾ ਮੌਸਮ
20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਰਚ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
22 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਕਿੰਨਾ ਰਿਹਾ ਤਾਪਮਾਨ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 42.2 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.2 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 38.6 ਡਿਗਰੀ, ਅੰਮ੍ਰਿਤਸਰ ਦਾ 37.6 ਡਿਗਰੀ, ਲੁਧਿਆਣਾ ਦਾ 37.2 ਡਿਗਰੀ, ਪਟਿਆਲਾ ਦਾ 40.0 ਡਿਗਰੀ, ਪਠਾਨਕੋਟ ਦਾ 39.5 ਡਿਗਰੀ, ਬਠਿੰਡਾ ਦਾ 38.4 ਡਿਗਰੀ, ਫਰੀਦਕੋਟ ਦਾ 39.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 36.5 ਡਿਗਰੀ ਦਰਜ ਕੀਤਾ ਗਿਆ।
(ਅਬੋਹਰ) ਫਾਜ਼ਿਲਕਾ ਦਾ ਵੱਧੋ-ਵੱਧ ਤਾਪਮਾਨ 38.4 ਡਿਗਰੀ, ਫਿਰੋਜ਼ਪੁਰ ਦਾ 38.7 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.1 ਡਿਗਰੀ, ਮੁਹਾਲੀ ਦਾ 38.0 ਡਿਗਰੀ, ਪਠਾਨਕੋਟ ਦਾ 36.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 37.1 ਡਿਗਰੀ, ਰੋਪੜ ਦਾ ਵੀ 37.1 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 39.0 ਡਿਗਰੀ ਦਰਜ ਕੀਤਾ ਗਿਆ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ