ਜਲੰਧਰ :(ਰਮੇਸ਼ ਗਾਬਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਮੁਲਜ਼ਮ ਐੱਸਆਈ ਨੇ ਜ਼ਮਾਨਤ ਦਿਵਾਉਣ ’ਚ ਮਦਦ ਕਰਨ ਲਈ ਘੱਟ ਮਾਤਰਾ ’ਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ’ਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ।ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ’ਚੋਂ ਦਾਗ਼ੀ ਕਰੰਸੀ ਨੋਟ ਬਰਾਮਦ ਕੀਤੇ ਗਏ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*