ਜਲੰਧਰ, (ਰਮੇਸ਼ ਗਾਬਾ) ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 30 ਜੂਨ ਬਾਅਦ ਕਿਸੇ ਵੀ ਸ਼ਹਿਰ ਵਿਚ ਸੀਵਰੇਜ ਦਾ ਮੈਨਹੋਲ ਖੁੱਲ੍ਹਾ ਨਹੀਂ ਰਹੇਗਾ। ਅਧਿਕਾਰੀਆਂ ਨੂੰ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ ਆਖ਼ਰੀ ਤਾਰੀਖ ਤੈਅ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ‘ਜ਼ੀਰੋ ਓਪਨ ਮੈਨਹੋਲ’ ਮੁਹਿੰਮ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਅਣਗਹਿਲੀ ਦੇ ਸਖ਼ਤ ਨਤੀਜੇ ਭੁਗਤਣੇ ਪੈਣਗੇ।ਬੈਂਸ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੀਵਰੇਜ ਬੁਨਿਆਦੀ ਢਾਂਚੇ ਵਿਚ 1451 ਮੈਨਹੋਲ ਖੁੱਲ੍ਹੇ ਹੋਣ ਬਾਰੇ ਖ਼ੁਲਾਸਾ ਹੋਇਆ ਸੀ। ਉਨ੍ਹਾਂ ਕਿਹਾ ਕਿ 1000 ਤੋਂ ਵੱਧ ਮੈਨਹੋਲ ਪਹਿਲਾਂ ਹੀ ਠੀਕ ਕੀਤੇ ਜਾ ਚੁੱਕੇ ਹਨ। ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਖੁੱਲ੍ਹੇ ਪਏ ਮੈਨਹੋਲਾਂ ਨੂੰ ਬੰਦ ਕਰਨ ਲਈ ਕਿਹਾ ਗਿਆ ਹੈ। ਬੈਂਸ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਲਾਪਰਵਾਹੀ ਲਈ ਜ਼ੀਰੋ ਸਹਿਣਸ਼ੀਲਤਾ ਦੀ ਚੇਤਾਵਨੀ ਦਿੱਤੀ। ਉਨ੍ਹਾਂ ਦੱਸਿਆ ਕਿ ਸਿਵਲ ਅਧਿਕਾਰੀਆਂ ਨੂੰ ਹੁਣ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਰੋਜ਼ਾਨਾ ਲਾਜ਼ਮੀ ਫੀਲਡ ਨਿਰੀਖਣ ਕਰਨਗੇ, ਜਦ ਕਿ ਸਾਰੇ ਸ਼ਹਿਰੀ ਕੇਂਦਰਾਂ ਵਿਚ ’ਵਾਰ ਰੂਮ’ ਵਿਖੇ ਤਾਇਨਾਤ ਸਟਾਫ਼ 24 ਘੰਟੇ ਪਾਣੀ ਭਰਨ, ਚੋਕ ਹੋਏ ਸੀਵਰੇਜਾਂ ਅਤੇ ਮਾਨਸੂਨ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਕਰੇਗਾ।ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਘਣਸ਼ਿਆਮ ਥੋਰੀ, ਪ੍ਰਸ਼ਾਸਕੀ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਖ਼ਰੀ ਮਿਤੀ ਪੁੱਗਣ ਵਿੱਚ ਸਿਰਫ਼ 8 ਦਿਨ ਬਾਕੀ ਹਨ ਤੇ ਖੁੱਲ੍ਹੇ ਮੈਨਹੋਲਾਂ ਨੂੰ ਬੰਦ ਕਰਨ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ