
ਜਲੰਧਰ, (ਰਮੇਸ਼ ਗਾਬਾ) ਜਲੰਧਰ ਸ਼ਹਿਰ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਿਹਾ ਹਾਂ ਅਤੇ ਹੁਣ ਵੀ ਖੇਡਾਂ, ਸੜਕਾਂ, ਸਫਾਈ ਅਤੇ ਵਿਕਾਸ ਲਈ ਜੰਗੀ ਪੱਧਰ ’ਤੇ ਪ੍ਰਾਜੈਕਟ ਚੱਲ ਰਹੇ ਹਨ, ਜਿਨ੍ਹਾਂ ਦੇ ਨਤੀਜੇ ਜਲਦੀ ਦਿਖਾਈ ਦੇਣਗੇ। ਇਹ ਵਿਚਾਰ ਜਲੰਧਰ ਵਿਧਾਨ ਸਭਾ ਹਲਕਾ ਕੇਂਦਰੀ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਨਿਤਿਨ ਕੋਹਲੀ ਨੇ ਅੱਜ ਸਥਾਨਕ ਪੰਜਾਬ ਪ੍ਰੈੱਸ ਕਲੱਬ ਦੀ ਪਲੇਠੀ ਫੇਰੀ ਦੌਰਾਨ ਪ੍ਰਗਟਾਏ। ਇਸ ਮੌਕੇ ਸ੍ਰੀ ਨਿਤਿਨ ਕੋਹਲੀ ਦਾ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ,ਮੀਤ ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ, ਸਕੱਤਰ ਰਜੇਸ਼ ਯੋਗੀ, ਸਯੁੰਕਤ ਜਾਇਟ ਸੁਕਰਾਂਤ ਸਫਰੀ, ਮਦਨ ਭਾਰਦਵਾਜ ਅਤੇ ਜਤਿੰਦਰ ਪਾਲ ਸਿੰਘ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸ੍ਰੀ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਵੱਧ ਰਹੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਵਿਆਪਕ ਯੋਜਨਾ ਉਲੀਕੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰ ਭਾਈਚਾਰੇ, ਪ੍ਰੈੱਸ ਕਲੱਬ ਦੀਆਂ ਲੋੜਾਂ ਅਤੇ ਸਰਗਰਮੀਆਂ ਬਾਰੇ ਚਰਚਾ ਕੀਤੀ। ਇਸ ਮੌਕੇ ਨਿਤਿਨ ਕੋਹਲੀ ਦਾ ਪ੍ਰੈੱਸ ਕਲੱਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*