ਜਲੰਧਰ, 24 ਜੂਨ, (ਰਮੇਸ਼ ਗਾਬਾ) – ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਨਿਰੰਜਣ ਦਾਸ ਡੇਰਾ ਬੱਲਾਂ ਵਾਲਿਆਂ ਨੂੰ ਪਦਮ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਲਿਖਿਆ ਕਿ ਡੇਰਾ ਸੱਚਖੰਡ ਬੱਲਾਂ (ਜਲੰਧਰ) ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਅਧਿਆਤਮਿਕਤਾ ਅਤੇ ਸਮਾਜ ਸੇਵਾ ਵਿਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਵਲੋਂ ‘ਪਦਮ ਸ੍ਰੀ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਹ ਸਮੁੱਚੇ ਪੰਜਾਬ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਸੰਤ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸਾਡੇ ਸਾਰਿਆਂ ਲਈ ਵੱਡੀ ਪ੍ਰੇਰਨਾ ਹਨ। ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਤੰਦਰੁਸਤੀ ਬਖਸ਼ੇ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ