ਅਜਨਾਲਾ, (ਅੰਮ੍ਰਿਤਸਰ), 4 ਜੁਲਾਈ (TLT NEWS)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਕੰਬੋ ਦੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਕਿੱਲੋ 100 ਗ੍ਰਾਮ ਨਸ਼ੀਲਾ ਪਾਊਡਰ, 559 ਗ੍ਰਾਮ ਹੈਰੋਇਨ, 40 ਗ੍ਰਾਮ ਅਫੀਮ, 23 ਰੋਂਦ ਅਤੇ 36900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ I ਉਕਤ ਵਿਅਕਤੀ ਦੀ ਪਹਿਚਾਣ ਰਾਮ ਸਿੰਘ ਪੁੱਤਰ ਵਿਸਾਖਾ ਸਿੰਘ ਵਾਸੀ ਡੱਬਰ ਬਸਤੀ ਨੇੜੇ ਅਜਨਾਲਾ ਹਾਲ ਵਾਸੀ ਮਧੂਬਨ ਅਸਟੇਟ ਵਡਾਲਾ ਭਿੱਟੇਵੱਡ ਵਜੋਂ ਹੋਈ ਹੈ, ਜਿਸ ਖਿਲਾਫ਼ ਥਾਣਾ ਕੰਬੋ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ I ਇਹ ਵੀ ਪਤਾ ਲੱਗਾ ਹੈ ਕਿ ਰਾਮ ਸਿੰਘ ਦੇ ਵਿਦੇਸ਼ ਵਿਚ ਬੈਠੇ ਵੱਡੇ ਸਮਗਲਰਾਂ ਨਾਲ ਸੰਬੰਧ ਹਨ, ਜਿਸ ਦਾ ਪਤਾ ਲੱਗਣ ’ਤੇ ਪੁਲਿਸ ਵਲੋਂ ਉਸ ’ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਦਿੱਲੀ: ਕਾਲਕਾਜੀ ਮੰਦਰ ਦੇ ਨੇੜੇ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਦਾ ਐਨਕਾਊਂਟਰ ਦੌਰਾਨ ਕਾਬੂ, ਦੋ ਹਾਲੇ ਵੀ ਫ਼ਰਾਰ