ਜਲੰਧਰ, 8 ਜੁਲਾਈ:(ਰਮੇਸ਼ ਗਾਬਾ) ਸ਼ਹਿਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਨੈਸ਼ਨਲ ਹਾਈਵੇ ਦੀਆਂ ਸਰਵਿਸ ਲੇਨਾਂ ਦੀ ਹਾਲਤ ਬੇਹੱਦ ਖਰਾਬ ਹੋ ਗਈ ਹੈ। ਸਰਫੇਸ ਵਾਟਰ ਪ੍ਰੋਜੈਕਟ ਤਹਿਤ ਪਾਈਪ ਲਾਈਨ ਵਿਛਾਉਣ ਲਈ ਕਈ ਥਾਵਾਂ ‘ਤੇ ਸਰਵਿਸ ਲੇਨਾਂ ਨੂੰ ਤੋੜਿਆ ਗਿਆ ਸੀ, ਪਰ ਕੰਮ ਮੁਕੰਮਲ ਹੋਣ ਦੇ ਬਾਵਜੂਦ ਅਜੇ ਤੱਕ ਸੜਕਾਂ ਦੀ ਮੁੜ ਉਸਾਰੀ ਨਹੀਂ ਕੀਤੀ ਗਈ।
ਲੰਮਾ ਪਿੰਡ ਚੌਂਕ ਤੋਂ ਆਈਓਸੀ ਕੈਂਪਸ ਵੱਲ ਅਤੇ ਲੰਮਾ ਪਿੰਡ ਚੌਂਕ ਤੋਂ ਟਰਾਂਸਪੋਰਟ ਨਗਰ ਵੱਲ ਜਾਣ ਵਾਲੀ ਸਰਵਿਸ ਲੇਨ ਲੰਬੇ ਸਮੇਂ ਤੋਂ ਟੁੱਟੀ ਪਈ ਹੈ। ਇਸੇ ਤਰ੍ਹਾਂ ਪਠਾਨਕੋਟ ਬਾਈਪਾਸ ਚੌਂਕ ਤੋਂ ਛੋਟਾ ਸਾਈਪੁਰ ਵੱਲ ਜਾਣ ਵਾਲੀ ਸਰਵਿਸ ਲੇਨ ਵੀ ਅਜੇ ਤੱਕ ਨਹੀਂ ਬਣਾਈ ਗਈ।
ਬਰਸਾਤ ਕਾਰਨ ਕੱਚੀਆਂ ਸੜਕਾਂ ‘ਤੇ ਹਰ ਪਾਸੇ ਕੀਚੜ ਫੈਲਿਆ ਹੋਇਆ ਹੈ। ਪੈਦਲ ਚੱਲਣ ਵਾਲਿਆਂ ਨੂੰ ਵੀ ਸਾਫ਼ ਰਸਤਾ ਨਹੀਂ ਮਿਲ ਰਿਹਾ, ਜਿਸ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪਾਈਪ ਲਾਈਨ ਪਾਉਣ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਕਰ ਦਿੱਤੀ ਜਾਂਦੀ ਤਾਂ ਮਾਨਸੂਨ ਦੌਰਾਨ ਇਹ ਸਮੱਸਿਆ ਪੈਦਾ ਨਾ ਹੁੰਦੀ। ਇਲਾਕਾ ਵਾਸੀਆਂ ਨੇ ਸਬੰਧਤ ਵਿਭਾਗ ਤੋਂ ਜਲਦ ਤੋਂ ਜਲਦ ਸੜਕਾਂ ਦੀ ਉਸਾਰੀ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*