ਅੰਮ੍ਰਿਤਸਰ TLT NEWS/ : ਵਿਸ਼ਵ ਸਿੱਖ ਚੈਂਬਰ ਆਫ ਕਾਮਰਸ ਦੇ ਆਸਟ੍ਰੇਲੀਆ ਮੈਲਬੌਰਨ ਚੈਪਟਰ ਦੇ ਚੇਅਰਮੈਨ ਹਰਪ੍ਰੀਤ ਸਿੰਘ ਮਰਵਾਹਾ ਅਤੇ ਸਾਥੀਆਂ ਵੱਲੋਂ ਮੈਲਬੌਰਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮਰਵਾਹਾ ਅਤੇ ਚੈਂਬਰ ਦੇ ਹੋਰ ਪਤਵੰਤੇ ਆਗੂਆਂ ਨੇ ਆਸ ਪ੍ਰਗਟਾਈ ਕਿ ਨਰਿੰਦਰ ਮੋਦੀ ਦੀ ਆਸਟ੍ਰੇਲੀਆ ਫੇਰੀ ਸਦਕਾ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਆਪਸੀ ਮਿੱਤਰਤਾ ਤੇ ਸਦਭਾਵਨਾ ਭਰੇ ਰਿਸ਼ਤੇ ਹੋਰ ਗੂੜ੍ਹੇ ਹੋਣਗੇ ਜਿਸ ਸਦਕਾ ਆਪਸੀ ਵਪਾਰ ਅਤੇ ਕਾਰੋਬਾਰ ਦੇ ਹੋਰ ਪ੍ਰਫੁੱਲਿਤ ਹੋਣ ਦੀ ਸੰਭਾਵਨਾ ਵਧ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਅਤੇ ਵਿਸ਼ੇਸ਼ ਕਰਕੇ ਸਿੱਖ ਭਾਈਚਾਰੇ ਦੇ ਲੋਕ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਵਿਸ਼ਵ ਸਿੱਖ ਚੈਂਬਰ ਆਫ ਕਾਮਰਸ ਆਸਟ੍ਰੇਲੀਆ ਮੈਲਬੌਰਨ ਚੈਪਟਰ ਦੇ ਧੰਨਵਾਦੀ ਹਨ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ