
ਜਲੰਧਰ, (ਰਮੇਸ਼ ਗਾਬਾ): ਜਲੰਧਰ ਦੇ ਮੇਅਰ ਵਿਨੀਤ ਧੀਰ ਨੇ ਐਤਵਾਰ ਨੂੰ ਵਾਰਡ ਨੰਬਰ 39 ਦੇ ਖੁਰਲਾ ਕਿੰਗਰਾ ਇਲਾਕੇ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਸਬੰਧੀ ਸੁਝਾਅ ਵੀ ਲਏ।
ਇਸ ਮੌਕੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਲੋਕਾਂ ਨਾਲ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੇਅਰ ਵਿਨੀਤ ਧੀਰ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਾਰਡ ਦੇ ਪਤਵੰਤੇ ਸਾਥੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਰਹੇ। ਲੋਕਾਂ ਨੇ ਨਵੇਂ ਟਿਊਬਵੈੱਲ ਦੀ ਸਥਾਪਨਾ ਲਈ ਮੇਅਰ ਅਤੇ ਹਲਕਾ ਇੰਚਾਰਜ ਦਾ ਧੰਨਵਾਦ ਵੀ ਕੀਤਾ

More Stories
ਜਲੰਧਰ ’ਚ ਬਿਨਾਂ HSRP ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਪੁਲਿਸ ਨੇ ਕੱਸਿਆ ਸ਼ਿਕੰਜਾ
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ