ਤਲਵੰਡੀ ਸਾਬੋ, (ਬਠਿੰਡਾ), 14 ਜੁਲਾਈ (TLT NEWS)- ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਲੰਘੀ ਰਾਤ ਇਕ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਜਾਣ ਨਾਲ ਕਮਰੇ ’ਚ ਸੌਂ ਰਹੇ ਇਕ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖਮੀ ਹੋ ਗਏ ਹਨ।ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸੀਵਰੇਜ ਵਿਭਾਗ ’ਚ ਕੰਮ ਕਰਦੇ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਆਪਣੇ ਘਰ ਦੇ ਕਮਰੇ ’ਚ ਸੌਂ ਰਿਹਾ ਸੀ ਕਿ ਲੰਘੀ ਰਾਤ ਕਰੀਬ 11 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਣ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਲੜਕੀਆਂ ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜ਼ਖਮੀ ਹੋ ਗਈਆਂ, ਜੋ ਏਮਜ਼ ਬਠਿੰਡਾ ਵਿਖੇ ਜ਼ੇਰੇ ਇਲਾਜ ਹਨ। ਨਗਰ ਕੌਂਸਲ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ, ਜਦੋਂਕਿ ਘਟਨਾ ਕਾਰਨ ਸਮੁੱਚੇ ਨਗਰ ’ਚ ਸੋਗ ਦੀ ਲਹਿਰ ਦੌੜ ਗਈ ਹੈ।

More Stories
ਸਾਬਣ-ਤੇਲ, ਬਿਸਕੁਟ ਤੇ ਰੋਜ਼ਾਨਾ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂ; 5-10 ਰੁਪਏ ਵਾਲੇ ਪੈਕੇਟਾਂ ‘ਤੇ ਪਵੇਗਾ ਵੱਡਾ ਅਸਰ! FMCG ਕੰਪਨੀਆਂ ਨੇ ਕੀਤੀ ਤਿਆਰੀ
ਭਾਰਤ-ਪਾਕਿ ਸਰਹੱਦ ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਵਿਅਕਤੀ ਨੂੰ ਕੀਤਾ ਢੇਰ
ਭਗਵੰਤ ਮਾਨ ਸਰਕਾਰ ਵੱਲੋਂ 3 ਲੱਖ ਪ੍ਰਵਾਸੀਆਂ ਦੇ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਨਹੀਂ ਬਣਨ ਦਿਆਂਗੇ-: ਸਮੂਹ ਸਿੱਖ ਜਥੇਬੰਦੀਆਂ