ਚੰਡੀਗੜ੍ਹ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਜਲੰਧਰ ਪ੍ਰੋਗਰਾਮ ‘ਚ ਸ਼ਾਮਿਲ ਹੋਣ ਦੀ ਸੰਭਾਵਨਾ ਘੱਟ

ਚੰਡੀਗੜ੍ਹ, 17 ਜੁਲਾਈ -TLT NEWS/ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇਕ ਰੋਜ਼ਾ ਦੌਰੇ ਦੌਰਾਨ ਕਰੀਬ 26,800 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਚੰਡੀਗੜ੍ਹ ‘ਚ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵਾਗਤ ਕਰਨਗੇ। ਮੁੱਖ ਮੰਤਰੀ ਦੇ ਜਲੰਧਰ ਪ੍ਰੋਗਰਾਮ ‘ਚ ਸ਼ਾਮਿਲ ਹੋਣ ਦੀ ਸੰਭਾਵਨਾ ਘੱਟ ਹੈ। ਮੁੱਖ ਮੰਤਰੀ ਭਗਵੰਤ ਮਾਨ ਪ੍ਰੋਟੋਕੋਲ ਨਿਭਾਉਣਗੇ, ਪਰ ਪ੍ਰਧਾਨ ਮੰਤਰੀ ਮੋਦੀ ਨਾਲ ਮੰਚ ਸਾਂਝਾ ਕਰਨ ਤੋਂ ਬਚ ਸਕਦੇ ਹਨ।