ਸੁਲਤਾਨਵਿੰਡ (ਅੰਮ੍ਰਿਤਸਰ), 17 ਜੁਲਾਈ (TLT NEWS) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਵਿਖੇ ਅੱਜ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾ ਦੀਆਂ ਮੰਗਾਂ ਵੱਲ ਕੇਂਦਰ ਸਰਕਾਰ ਸਿਵਾਏ ਲਾਰਿਆ ਤੋਂ ਕੁਝ ਨਹੀ ਕੀਤਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀ ਦਿੰਦੀ ਓਨਾ ਚਿਰ ਕੇਂਦਰ ਸਰਕਾਰ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਪੁਤਲਾ ਫੂਕ ਮੁਜ਼ਾਹਰੇ ਜਾਰੀ ਰਹਿਣਗੇ।

More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਦਿੱਲੀ: ਕਾਲਕਾਜੀ ਮੰਦਰ ਦੇ ਨੇੜੇ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਦਾ ਐਨਕਾਊਂਟਰ ਦੌਰਾਨ ਕਾਬੂ, ਦੋ ਹਾਲੇ ਵੀ ਫ਼ਰਾਰ