ਜਲੰਧਰ:(ਰਮੇਸ਼ ਗਾਬਾ) ਸੀਨੀਅਰ ਕਾਂਗਰਸ ਆਗੂ ਤੇ ਵਿਧਾਇਕ ਪਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਿਰਫ ਰੇਲਵੇ ਸਟੇਸ਼ਨ ਦੇ ਉਦਘਾਟਨ ਤੱਕ ਸੀਮਿਤ ਰਹਿਣ ਦੀ ਬਜਾਏ ਪੰਜਾਬ ਤੇ ਦੇਸ਼ ਦੇ ਭੱਖਦੇ ਮੁੱਦਿਆਂ ’ਤੇ ਬੋਲਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਯੂਐੱਸ ਟਰੇਡ ਡੀਲ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵੇਗਾ ਪਰ ਕੇਂਦਰ ਸਰਕਾਰ ਇਸ ’ਤੇ ਚੁੱਪ ਹੈ। ਇਸ ਦੇ ਨਾਲ ਹੀ ਮਨਰੇਗਾ ਮਜ਼ਦੂਰਾਂ ’ਤੇ ਹੋਏ ਅੱਤਿਆਚਾਰ ਤੇ ਲਾਠੀਚਾਰਜ ’ਤੇ ਵੀ ਪ੍ਰਧਾਨ ਮੰਤਰੀ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਸਰਕਾਰ ਛੋਟੇ-ਛੋਟੇ ਉਦਘਾਟਨਾਂ ਨੂੰ ਉਪਲੱਬਧੀ ਦੱਸਣ ’ਚ ਲੱਗੀ ਹੋਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮਾਨਸੂਨ ਸੈਸ਼ਨ ’ਚ ਕੇਂਦਰ ਸਰਕਾਰ 131ਵਾਂ ਸੰਵਿਧਾਨ ਸੋਧ ਪ੍ਰਸਤਾਵ ਲਿਆਉਂਦੀ ਹੈ ਤਾਂ ਕਾਂਗਰਸ ਪੂਰੇ ਪੰਜਾਬ ’ਚ ਵੱਡਾ ਜਨ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਭਾਜਪਾ ’ਤੇ ਪੰਜਾਬ ’ਚ ਡਰ ਦਾ ਮਾਹੌਲ ਬਣਾਉਣ ਤੇ ਆਮ ਆਦਮੀ ਪਾਰਟੀ ’ਤੇ ਅਪ੍ਰਤੱਖ ਤੌਰ ’ਤੇ ਇਸ ਦਾ ਸਾਥ ਦੇਣ ਦਾ ਦੋਸ਼ ਲਾਇਆ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*