ਕਪੂਰਥਲਾ, ( TLT NEWS ) ਸਹਾਇਕ ਕਮਿਸ਼ਨਰ, ਰਾਜ ਕਰ, ਕਪੂਰਥਲ਼ਾ ਸ਼੍ਰੀਮਤੀ ਮਨਿੰਦਰ ਕੌਰ ਵੱਲੋਂ ਅੱਜ ਜ਼ਿਲ੍ਹੇ ਦੇ ਵਪਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਨੂੰ ਜੀ.ਐੱਸ.ਟੀ. ਨਾਲ ਸੰਬੰਧਤ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸ਼੍ਰੀਮਤੀ ਮਨਿੰਦਰ ਕੌਰ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਜੀ.ਐੱਸ.ਟੀ. ਐਕਟ, 2017 ਦੀਆਂ ਧਾਰਾਵਾਂ ਅਤੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦੇ ਹੋਏ ਹਰ ਵਿਕਰੀ ‘ਤੇ ਗਾਹਕ ਨੂੰ ਲਾਜ਼ਮੀ ਤੌਰ ‘ਤੇ ਜੀ.ਐੱਸ.ਟੀ. ਬਿੱਲ ਜਾਰੀ ਕਰਨ। ਉਨ੍ਹਾਂ ਕਿਹਾ ਕਿ ਬਿੱਲ ਜਾਰੀ ਕਰਨਾ ਹਰ ਕਾਰੋਬਾਰੀ ਦੀ ਕਾਨੂੰਨੀ ਜ਼ਿੰਮੇਵਾਰੀ ਹੈ ਅਤੇ ਇਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਰਪੱਖ ਕਰ ਪ੍ਰਣਾਲੀ ਨੂੰ ਮਜ਼ਬੂਤੀ ਮਿਲਦੀ ਹੈ।
ਉਨ੍ਹਾਂ ਵਪਾਰੀਆਂ ਨੂੰ ਆਪਣੀ ਸਮੁੱਚੀ ਵਿਕਰੀ ਦਾ ਵੇਰਵਾ GSTR-3B ਰਿਟਰਨ ਵਿੱਚ ਸਹੀ, ਸੰਪੂਰਨ ਅਤੇ ਸਮੇਂ ਸਿਰ ਦਰਜ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਰਿਟਰਨਾਂ ਵਿੱਚ ਸਹੀ ਜਾਣਕਾਰੀ ਦੇਣ ਨਾਲ ਅਣਲੋੜੀਂਦੇ ਨੋਟਿਸਾਂ ਅਤੇ ਕਾਨੂੰਨੀ ਪੇਚੀਦਗੀਆਂ ਤੋਂ ਬਚਿਆ ਜਾ ਸਕਦਾ ਹੈ।
ਸਹਾਇਕ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਕਾਰੋਬਾਰੀਆਂ ਦੀਆਂ GSTR-3B ਰਿਟਰਨਾਂ ਸਮੇਂ ਦੀ ਲੰਘ ਚੁੱਕੀਆਂ ਹਨ, ਉਹ ਉਨ੍ਹਾਂ ਨੂੰ ਬਿਨਾਂ ਦੇਰੀ ਕੀਤੇ ਨਿਰਧਾਰਿਤ ਸਮੇਂ ਅੰਦਰ ਅਤੇ ਜੀ.ਐੱਸ.ਟੀ. ਨਿਯਮਾਂ ਅਨੁਸਾਰ ਦਾਖਲ ਕਰਨ। ਉਨ੍ਹਾਂ ਦੱਸਿਆ ਕਿ ਰਿਟਰਨਾਂ ਸਮੇਂ ਸਿਰ ਦਾਖਲ ਕਰਨ ਨਾਲ ਵਿਆਜ, ਜੁਰਮਾਨੇ ਅਤੇ ਹੋਰ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਰਾਜ ਕਰ ਵਿਭਾਗ ਵਪਾਰੀਆਂ ਨੂੰ ਜੀ.ਐੱਸ.ਟੀ. ਸੰਬੰਧੀ ਹਰ ਸੰਭਵ ਸਹਾਇਤਾ ਅਤੇ ਮਾਰਗਦਰਸ਼ਨ ਦੇਣ ਲਈ ਵਚਨਬੱਧ ਹੈ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਕਾਰੋਬਾਰੀ ਰਾਜ ਕਰ ਵਿਭਾਗ ਕਪੂਰਥਲ਼ਾ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।
ਸ਼੍ਰੀਮਤੀ ਮਨਿੰਦਰ ਕੌਰ ਨੇ ਸਮੂਹ ਵਪਾਰੀਆਂ ਨੂੰ ਕਰ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਇਮਾਨਦਾਰੀ ਨਾਲ ਆਪਣੀਆਂ ਕਰ ਸੰਬੰਧੀ ਜ਼ਿੰਮੇਵਾਰੀਆਂ ਨਿਭਾਉਣ ਅਤੇ ਰਾਜ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ. ਸੁਖਵਿੰਦਰ ਸਿੰਘ ਸਹਾਇਕ ਰਾਜ ਕਰ ਅਫਸਰ ਕਪੂਰਥਲਾ , ਸ. ਸੁਖਕੰਵਰਪਾਲ ਸਿੰਘ ਸਹਾਇਕ ਰਾਜ ਕਰ ਅਫਸਰ ਕਪੂਰਥਲਾ, ਸ. ਹਰਕੰਵਲ ਸਿੰਘ ਸਹਾਇਕ ਰਾਜ ਕਰ ਅਫਸਰ ਕਪੂਰਥਲਾ ਹਾਜ਼ਰ ਸਨ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*