ਜਲੰਧਰ (ਰਮੇਸ਼ ਗਾਬਾ) ਐਡਵੋਕੇਟ ਫਾਰ ਫਾਰਮਾਸਿਸਟਸ ਐਂਡ ਹੈਲਥਕੇਅਰ, ਜਲੰਧਰ ਦੇ ਪ੍ਰਧਾਨ ਐਡਵੋਕੇਟ ਗੁਰਨਾਮ ਸਿੰਘ ਕਾਲਕੇ ਅਤੇ ਜਨਰਲ ਸਕੱਤਰ ਐਡਵੋਕੇਟ ਗੁਰੂ ਅਮਰਦੀਪ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਸਖ਼ਤ ਕਾਰਵਾਈ ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ‘ਤੇ ਲਾਠੀਚਾਰਜ ਕਰਨਾ ਜਾਂ ਡਰਾਉਣੀਆਂ ਧਾਰਾਵਾਂ ਹੇਠ ਕੇਸ ਦਰਜ ਕਰਨਾ ਲੋਕਤੰਤਰਿਕ ਮੁੱਲਾਂ ਦੇ ਖ਼ਿਲਾਫ਼ ਹੈ। ਇਸ ਤਰ੍ਹਾਂ ਦੀ ਕਾਰਵਾਈ ਨਾਲ ਨੌਜਵਾਨਾਂ ਵਿੱਚ ਨਿਰਾਸ਼ਾ ਅਤੇ ਬੇਚੈਨੀ ਦਾ ਮਾਹੌਲ ਬਣਦਾ ਹੈ।
ਐਡਵੋਕੇਟ ਗੁਰਨਾਮ ਸਿੰਘ ਕਾਲਕੇ ਨੇ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਨਾਲ ਸੰਵਾਦ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ ਹੈ, ਨਾ ਕਿ ਬਲ ਪ੍ਰਯੋਗ ਰਾਹੀਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਵੱਲੋਂ ਅਣਉਚਿਤ ਬਲ ਦੀ ਵਰਤੋਂ ਕੀਤੀ ਗਈ ਹੈ ਤਾਂ ਉਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਜਨਰਲ ਸਕੱਤਰ ਐਡਵੋਕੇਟ ਗੁਰੂ ਅਮਰਦੀਪ ਨੇ ਪੰਜਾਬ ਦੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨਾਲ ਇਨਸਾਫ਼ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*