ਫਰੀਦਕੋਟ (TLT) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ. ਏ. ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲ੍ਹਾ ਤਰਨਤਾਰਨ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ।
ਇਸ ਲਈ ਉਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ ਡਰੋਨ ਦਾ ਇਸਤਮਾਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨਾਂ ਕਿਹਾ ਕਿ ਦਫਤਰ ਦੀ ਬਿਨਾਂ ਪ੍ਰਵਾਨਗੀ ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 16 ਅਗਸਤ 2025 ਤੱਕ ਲਾਗੂ ਰਹਿਣਗੇ।

More Stories
ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ