ਚੰਡੀਗੜ੍ਹ, 27 ਜੁਲਾਈ- TLT NEWS/ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ (27 ਜੁਲਾਈ) ਤੋਂ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। 28 ਅਤੇ 29 ਜੁਲਾਈ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਰਾਜ ਵਿਚ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਵਧਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ ਵੀ ਰਾਤ ਤੱਕ 40 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਪੰਜਾਬ ਭਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਗਰਜ-ਤੂਫ਼ਾਨ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਪਟਿਆਲਾ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ),ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਸਰ, ਮਾਨਕੋਟ, ਬੜਦਾਨਾ, ਮੁਕਤਸਰ, ਬਹਿਰਾਮ, ਬਠਿੰਡੇ, ਜ਼ਿਲੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*