ਜਲੰਧਰTLT NEWS/ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਸੋਮਵਾਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਜਲੰਧਰ ’ਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੇ ਐਲਾਨ ਕਾਰਨ ਸ਼ਹਿਰ ਦੀਆਂ ਲਗਪਗ ਸਾਰੀਆਂ ਪ੍ਰਮੁੱਖ ਮਾਰਕੀਟਾਂ ਬੰਦ ਰਹੀਆਂ।ਭਗਵਾਨ ਵਾਲਮੀਕਿ ਚੌਕ ਨੇੜੇ ਜਲੰਧਰ ਬੰਦ ਨੂੰ ਲੈ ਕੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ। ਸਥਿਤੀ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧਾਂ ਲਈ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ।
ਓਲਡ ਜੀ.ਟੀ. ਰੋਡ ‘ਤੇ ਸਾਰੀਆਂ ਦੁਕਾਨਾਂ ਬੰਦ ਰਹੀਆਂ। ਇਸ ਤੋਂ ਇਲਾਵਾ ਸ਼ੇਖਾ ਬਾਜ਼ਾਰ, ਰੈਣਕ ਬਾਜ਼ਾਰ, ਨਵਾਂ ਬਾਜ਼ਾਰ, ਗੁਰੂ ਨਾਨਕਪੁਰਾ ਰੋਡ ਮਾਰਕੀਟ ਪੂਰੀ ਤਰ੍ਹਾਂ ਬੰਦ ਰਹੀ। ਅਲੀ ਮੁਹੱਲਾ ਦਾ ਬਾਜ਼ਾਰ ਵੀ ਪੂਰੀ ਤਰ੍ਹਾਂ ਠੱਪ ਰਿਹਾ। ਮਾਡਲ ਟਾਊਨ ਸਪੋਰਟਸ ਮਾਰਕੀਟ ਅਤੇ ਬਸਤੀ ਪੀਰਦਾਦ ਰੋਡ ‘ਤੇ ਵੀ ਵਪਾਰਕ ਅਦਾਰੇ ਬੰਦ ਹਨ। ਨਗਰ ਨਿਗਮ ਯੂਨੀਅਨ ਅਤੇ ਭਾਜਪਾ ਸਮੇਤ ਕਈ ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਸੀ। ਬੰਦ ਦੇ ਚੱਲਦਿਆਂ ਸ਼ਹਿਰ ਵਿੱਚ ਆਵਾਜਾਈ ਆਮ ਹੈ ਪਰ ਬਾਜ਼ਾਰਾਂ ਵਿੱਚ ਸੰਨਾਟਾ ਪਸਰਿਆ ਰਿਹਾ।
ਅੰਮ੍ਰਿਤਸਰ ਅਤੇ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਦੇ ਚੱਲਦਿਆਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਵਾਲਮੀਕਿ ਭਾਈਚਾਰੇ ਦੇ ਮੈਂਬਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਸੁਰੱਖਿਆ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।


More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ