
ਕੁਹਾੜਾ (ਲੁਧਿਆਣਾ), 27 ਜੁਲਾਈ (TLT NEWS) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਵਿਖੇ 1100 ਕਰੌੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਰਧਮਾਨ ਆਈਚੀ ਸਟੀਲ ਕੰਪਨੀ ਦੇ ਨਵੇਂ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਸ ਪਲਾਂਟ ਦੇ ਲੱਗਣ ਨਾਲ ਇਲਾਕੇ ਦੇ 500 ਕਰੀਬ ਮੁੰਡੇ ਕੁੜੀਆਂ ਨੂੰ ਰੁਜਗਾਰ ਦਾ ਸਿੱਧਾ ਮੌਕਾ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੌੜਾ ਅਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਹਾਜ਼ਰ ਸਨ।

More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਦਿੱਲੀ: ਕਾਲਕਾਜੀ ਮੰਦਰ ਦੇ ਨੇੜੇ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਦਾ ਐਨਕਾਊਂਟਰ ਦੌਰਾਨ ਕਾਬੂ, ਦੋ ਹਾਲੇ ਵੀ ਫ਼ਰਾਰ