ਜਲੰਧਰ,TLT NEWS/ ਨਗਰ ਨਿਗਮ ਕਮਿਸ਼ਨਰ ਨਿਕਾਸ ਕੁਮਾਰ ਨੇ ਮੰਗਲਵਾਰ ਨੂੰ ਕਿਸ਼ਨਪੁਰਾ ਡਿਸਪੋਜ਼ਲ ਅਤੇ ਦੋਮੋਰੀਆ ਪੁਲ ਵਿਖੇ ਵਾਟਰ ਰੇਨ ਹਾਰਵੈਸਟਿੰਗ ਅਤੇ ਨਿਕਾਸੀ ਪ੍ਰਬੰਧਾਂ ਦਾ ਮੁਆਇਨਾ ਕੀਤਾ। ਉਨ੍ਹਾਂ ਨਾਲ ਐੱਸਡੀਓ ਗਗਨ ਲੂਥਰਾ, ਜੇਈ ਸੁਨੀਲ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਬਰਸਾਤ ਤੋਂ ਪਹਿਲਾਂ ਡਿਸਪੋਜ਼ਲ ਸਿਸਟਮ ਨੂੰ ਪੂਰੀ ਤਰ੍ਹਾਂ ਕਾਰਗਰ ਰੱਖਿਆ ਜਾਵੇ ਅਤੇ ਕੋਈ ਵੀ ਮੋਟਰ ਜਾਂ ਹੋਰ ਉਪਕਰਨ ਬੰਦ ਨਾ ਰਹੇ। ਉਨ੍ਹਾਂ ਨੇ ਸੰਭਾਵਿਤ ਖਰਾਬੀ ਨੂੰ ਧਿਆਨ ਵਿੱਚ ਰੱਖਦਿਆਂ ਵਿਕਲਪਕ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਉਣ ਲਈ ਵੀ ਕਿਹਾ।
ਇਸੇ ਦੌਰਾਨ ਨਗਰ ਨਿਗਮ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਜਾਮ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਏਐੱਸ ਵਿਲਾ ਕਾਲੋਨੀ, ਕਾਲਾ ਸਿੰਘਿਆ ਰੋਡ, ਬਸਤੀ ਸ਼ੇਖ, ਮਧੂਬਨ ਕਾਲੋਨੀ ਅਤੇ ਬਸਤੀ ਬਾਵਾ ਖੇਲ ਸਮੇਤ ਕਈ ਇਲਾਕਿਆਂ ਦੇ ਲੋਕ ਗੰਦੇ ਪਾਣੀ ਅਤੇ ਬੰਦ ਸੀਵਰੇਜ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਹੜਤਾਲ ਦੇ ਕਾਰਨ ਸ਼ਹਿਰ ਵਿੱਚ ਕੂੜੇ ਦੀ ਚੁੱਕਾਈ ਵੀ ਪ੍ਰਭਾਵਿਤ ਹੋਈ ਹੈ। ਮਖਦੂਮਪੁਰਾ, ਬੀਐੱਮਸੀ ਚੌਕ, ਲਾਲ ਰਤਨ ਸਿਨੇਮਾ, ਨਕੋਦਰ ਚੌਕ ਸਮੇਤ ਕਈ ਡੰਪਿੰਗ ਪੁਆਇੰਟਾਂ ਤੋਂ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ, ਜਿਸ ਨਾਲ ਗੰਦਗੀ ਅਤੇ ਪ੍ਰਦੂਸ਼ਣ ਦੀ ਸਮੱਸਿਆ ਵਧ ਰਹੀ ਹੈ।
ਨਗਰ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਦੇ ਪ੍ਰਧਾਨ ਬੰਟੂ ਸਭਰਵਾਲ ਨੇ ਕਿਹਾ ਕਿ ਕਰਮਚਾਰੀਆਂ ਦੀ ਹੜਤਾਲ ਜਾਰੀ ਰਹੇਗੀ ਅਤੇ 30 ਜੁਲਾਈ ਨੂੰ ਵੀ ਕੰਮਕਾਜ ਪ੍ਰਭਾਵਿਤ ਰਹੇਗਾ। ਉਨ੍ਹਾਂ ਨੇ ਇਹ ਗੱਲ ਬਰਨਾਲਾ ਵਿਖੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ