

TLT NEWS/ ਪੱਤਰ ਵਿਚ MP ਸੀਚੇਵਾਲ ਨੇ ਕਿਹਾ ਕਿ ਲੋਹੀਆਂ ਇਲਾਕੇ ਵਿੱਚ ਅਤੇ ਸੁਲਤਾਨਪੁਰ ਲੋਧੀ ਪਵਿੱਤਰ ਵੇਈਂ ਦੇ ਕਿਨਾਰੇ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜਰ ਸਾਡੀ ਸੁਰੱਖਿਆਂ ਵਿੱਚ ਜੋ 06 ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਹਨ ਉਨ੍ਹਾਂ ਵਿੱਚੋਂ ਤਿੰਨ ਸੁਰੱਖਿਆ ਜਵਾਨ ਅਸੀਂ ਲੋਹੀਆਂ ਖਾਸ ਥਾਣੇ ਨੂੰ ਅਤੇ ਤਿੰਨ ਸੁਲਤਾਨਪੁਰ ਲੋਧੀ ਬਾਣੇ ਨੂੰ ਦੇਣਾ ਚਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਨਾਲੋਂ ਸਾਡੇ ਲੋਕਾਂ ਨੂੰ ਸੁਰੱਖਿਆ ਦੀ ਜਿਆਦਾ ਲੋੜ ਹੈ। ਸਾਡੇ ਇੱਕਲਿਆਂ ਦੀ ਸੁਰੱਖਿਆ ਲਈ 06 ਜਵਾਨ ਤਾਇਨਾਤ ਹਨ ਜਦਕਿ ਇਸ ਦੀ ਲੋੜ ਥਾਣਿਆਂ ਵਿੱਚ ਹੈ ਤਾਂ ਜੋ ਇਹ ਜਵਾਨ ਲੋਕਾਂ ਦੀ ਹਿਫਾਜ਼ਤ ਕਰ ਸਕਣ।
ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਅਸੀਂ ਪਹਿਲਾਂ ਵੀ ਸੁਰੱਖਿਆ ਲੈਣ ਤੋਂ ਨਾਂਹ ਕੀਤੀ ਸੀ ਤੇ ਕਿਹਾ ਸੀ ਕਿ ਸਾਨੂੰ ਕੋਈ ਖਤਰਾ ਨਹੀਂ ਹੈ, ਇਸ ਦੇ ਬਾਵਜੂਦ ਸਾਨੂੰ ਸੁਰੱਖਿਆ ਦਿੱਤੀ ਗਈ ਹੈ। ਬੇਨਤੀ ਹੈ ਕਿ ਸਾਡੀ ਸੁਰੱਖਿਆ ਲਈ ਤਾਇਨਾਤ ਜਵਾਨਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਲਿਆ ਜਾਵੇ ਅਤੇ ਇੰਨ੍ਹਾਂ 06 ਜਵਾਨਾਂ ਨੂੰ ਲੋਹੀਆਂ ਤੇ ਸੁਲਤਾਨਪੁਰ ਲੋਧੀ ਦੇ ਥਾਣਿਆਂ ਵਿਚ ਭੇਜ ਦਿੱਤਾ ਜਾਵੇ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*