ਰਾਜਾਸਾਂਸੀ, (ਅੰਮ੍ਰਿਤਸਰ), 1 ਅਗਸਤ (TLT NEWS)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਦੁਬਈ ਜਾਣ ਵਾਲੀ ਇਕ ਏਅਰਲਾਈਨ ਦੀ ਉਡਾਣ ਵਿਚ ਦੇਰੀ ਹੋਣ ਕਾਰਨ ਯਾਤਰੀਆਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਬਈ ਜਾਣ ਲਈ ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਯਾਤਰੀ ਮਨਜੀਤ ਸਿੰਘ ਨੇ ਦੱਸਿਆ ਕਿ ਉਡਾਣ ਆਪਣੇ ਨਿਰਧਾਰਿਤ ਸਮੇਂ ਤੋਂ ਕਾਫ਼ੀ ਲੇਟ ਹੈ, ਜਿਸ ਕਾਰਨ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਲੰਬੇ ਸਮੇਂ ਤੱਕ ਉਡੀਕ ਕਰਨੀ ਪੈ ਰਹੀ ਹੈ ਅਤੇ ਹਵਾਈ ਕੰਪਨੀ ਵਲੋਂ ਕਿੰਨੇ ਵਜੇ ਉਡਾਣ ਜਾਵੇਗੀ, ਸਹੀ ਸਮਾਂ ਨਹੀਂ ਦੱਸਿਆ ਜਾ ਰਿਹਾ । ਦੁਬਈ ਜਾਣ ਵਾਲੇ ਯਾਤਰੀਆਂ ਨੇ ਏਅਰਲਾਈਨ ਪ੍ਰਬੰਧਨ ਤੋਂ ਉਡਾਣ ਵਿਚ ਹੋਈ ਦੇਰੀ ਬਾਰੇ ਸਪੱਸ਼ਟ ਜਾਣਕਾਰੀ ਦੇਣ ਅਤੇ ਯਾਤਰੀਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਉਡਾਣ ਦੇਰੀ ਨਾਲ ਹੋਣ ਕਾਰਨ ਹਵਾਈ ਅੱਡੇ ‘ਤੇ ਉਡੀਕ ਕਰ ਰਹੇ ਯਾਤਰੀਆਂ ਵਿਚ ਕਾਫੀ ਨਾਰਾਜ਼ਗੀ ਵੀ ਦੇਖਣ ਨੂੰ ਮਿਲ ਰਹੀ ਹੈ I

More Stories
ਸਾਊਦੀ ਅਰਬ ‘ਚ ਪੰਜਾਬੀ ਡਰਾਈਵਰ ਨੂੰ ਮੌਤ ਦੀ ਸਜ਼ਾ, ਬਚਾਉਣ ਲਈ ਮੈਦਾਨ ‘ਚ ਨਿੱਤਰੇ ਦਿ ਗ੍ਰੇਟ ਖਲੀ ਤੇ ਦਿਲਜੀਤ ਦੋਸਾਂਝ
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ