ਨਾਹਨ (ਹਿਮਾਚਲ ਪ੍ਰਦੇਸ਼), TLT NEWS/ – ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੀ ਭਾਰੀ ਮਾਨਸੂਨੀ ਬਾਰਸ਼ ਨੇ ਨਾਹਨ ਅਤੇ ਸਿਰਮੌਰ ਜ਼ਿਲ੍ਹੇ ਵਿਚ ਹਾਲਾਤ ਗੰਭੀਰ ਕਰ ਦਿੱਤੇ ਹਨ। ਤੇਜ਼ ਬਾਰਸ਼ ਕਾਰਨ ਕਈ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਦਕਿ ਪਹਾੜੀ ਖੇਤਰਾਂ ਵਿਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਮੀਂਹ ਦੇ ਪਾਣੀ ਦਾ ਵਹਾਅ ਵਧਣ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਦਾ ਖ਼ਤਰਾ ਬਣਿਆ ਹੋਇਆ ਹੈ।
ਪਹਾੜਾਂ ਤੋਂ ਮਲਬਾ ਅਤੇ ਪੱਥਰ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਦੇ ਵਿਗੜੇ ਮਿਜ਼ਾਜ ਨੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਲੋਕਾਂ ਨੂੰ ਦਰਿਆਵਾਂ, ਨਾਲਿਆਂ ਅਤੇ ਜ਼ਮੀਨ ਖਿਸਕਣ ਵਾਲੇ ਸੰਵੇਦਨਸ਼ੀਲ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਭਾਰੀ ਬਾਰਸ਼ ਕਾਰਨ ਪਹਾੜੀ ਖੇਤਰਾਂ ਵਿਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਦਿੱਲੀ: ਕਾਲਕਾਜੀ ਮੰਦਰ ਦੇ ਨੇੜੇ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਦਾ ਐਨਕਾਊਂਟਰ ਦੌਰਾਨ ਕਾਬੂ, ਦੋ ਹਾਲੇ ਵੀ ਫ਼ਰਾਰ