TLT NEWS/ ਭਾਰਤ-ਪਾਕਿਸਤਾਨ ਸਰਹੱਦ ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਇਹ ਕਾਰਵਾਈ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਦੇਰ ਰਾਤ ਕੀਤੀ ਗਈ।
ਜਾਣਕਾਰੀ ਮੁਤਾਬਕ, 181 ਬਟਾਲੀਅਨ ਦੇ ਜਵਾਨਾਂ ਨੇ BOP ਦਾਓਕੇ, ਥਾਣਾ ਘਰਿੰਡਾ, ਅੰਮ੍ਰਿਤਸਰ ਦੇ ਇਲਾਕੇ ‘ਚ ਬਾਰਡਰ ਫੈਂਸ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਸ਼ੱਕੀ ਗਤੀਵਿਧੀ ਦੇਖੀ, ਜੋ ਕਿ ਪਾਕਿਸਤਾਨ ਵੱਲ ਜਾ ਰਿਹਾ ਸੀ।
ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਰੁਕਣ ਲਈ ਚੇਤਾਵਨੀ ਦਿੱਤੀ, ਪਰ ਉਹ ਲਗਾਤਾਰ ਬਾਰਡਰ ਫੈਂਸ ਵੱਲ ਵਧਦਾ ਰਿਹਾ। ਖਤਰੇ ਨੂੰ ਦੇਖਦਿਆਂ ਜਵਾਨਾਂ ਨੇ ਫਾਇਰਿੰਗ ਕੀਤੀ, ਜਿਸ ‘ਚ ਸ਼ੱਕੀ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਤੇ ਮਕਸਦ ਦੀ ਜਾਂਚ ਜਾਰੀ
ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਤੋਂ ਇਲਾਵਾ ਉਹ ਸਰਹੱਦ ਪਾਰ ਜਾਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਸੀ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਕੋਲੋਂ ਤੰਬਾਕੂ ਦਾ ਇੱਕ ਪੈਕੇਟ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਮ੍ਰਿਤਕ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਰੱਖਿਆ ਗਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਮ੍ਰਿਤਕ ਦੀ ਪਛਾਣ ਤੇ ਸਰਹੱਦ ਪਾਰ ਜਾਣ ਦੇ ਅਸਲ ਮਕਸਦ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

More Stories
ਸਾਬਣ-ਤੇਲ, ਬਿਸਕੁਟ ਤੇ ਰੋਜ਼ਾਨਾ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂ; 5-10 ਰੁਪਏ ਵਾਲੇ ਪੈਕੇਟਾਂ ‘ਤੇ ਪਵੇਗਾ ਵੱਡਾ ਅਸਰ! FMCG ਕੰਪਨੀਆਂ ਨੇ ਕੀਤੀ ਤਿਆਰੀ
ਭਗਵੰਤ ਮਾਨ ਸਰਕਾਰ ਵੱਲੋਂ 3 ਲੱਖ ਪ੍ਰਵਾਸੀਆਂ ਦੇ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਨਹੀਂ ਬਣਨ ਦਿਆਂਗੇ-: ਸਮੂਹ ਸਿੱਖ ਜਥੇਬੰਦੀਆਂ
ਕੈਨੇਡਾ ‘ਚ ਪੰਜਾਬੀ ਵਿਦਿਆਰਥੀਆਂ ਦੇ ਹੱਕ ‘ਚ ਆਈ ਪੰਜਾਬ ਸਰਕਾਰ, ਮੰਤਰੀ ਰਵਜੋਤ ਨੇ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਮੰਗਿਆ ਸਮਾਂ