ਕਿਹਾ ਪੰਜਾਬ ਸਰਕਾਰ ਸੂਬੇ ਨੂੰ ਵਿਕਸਿਤ, ਖੁਸ਼ਹਾਲ ਤੇ ਬਿਹਤਰ ਸਹੂਲਤਾਂ ਵਾਲਾ ਸੂਬਾ ਬਣਾਉਣ ਲਈ ਲਗਾਤਾਰ ਯਤਨਸ਼ੀਲ
ਜਲੰਧਰ,10 ਅਗਸਤ (ਰਮੇਸ਼ ਗਾਬਾ) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਮੇਨ ਕਪੂਰਥਲਾ ਰੋਡ ’ਤੇ ਬਸਤੀ ਬਾਵਾ ਖੇਲ ਤੋਂ ਲੈ ਕੇ ਜਲੰਧਰ ਕੁੰਜ ਤੱਕ ਕਰੀਬ 5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਇੰਟਰਲਾਕ ਅਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੇਨ ਕਪੂਰਥਲਾ ਰੋਡ ਦੇ ਇਸ ਹਿੱਸੇ ਵਿੱਚ ਇੰਟਰਲਾਕ ਅਤੇ ਸੈਂਟਰ ਵਰਜ ਦਾ ਕੰਮ ਹੋਣ ਨਾਲ ਇਲਾਕੇ ਦੇ ਦਿੱਖ ਹੋਰ ਬਿਹਤਰ ਹੋਵੇਗੀ ਅਤੇ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਨੂੰ ਕਾਇਮ ਰੱਖਦਿਆਂ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।
ਸ਼੍ਰੀ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੜਾਅਵਾਰ ਪੂਰਾ ਕਰਦਿਆਂ ਸੂਬੇ ਨੂੰ ਵਿਕਸਿਤ, ਖੁਸ਼ਹਾਲ ਅਤੇ ਬਿਹਤਰ ਸਹੂਲਤਾਂ ਵਾਲਾ ਸੂਬਾ ਬਣਾਉਣ ਲਈ ਪੂਰੀ ਤਨਦੇਹੀ ਨਾਲ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਥੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲ਼ਾਵਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੀ ਹੈ, ਜਿਸ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਕ੍ਰਾਂਤੀਕਾਰੀ ਫੈਸਲੇ ਲਏ ਹਨ। ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀ ਵੀ ਮੌਜੂਦ ਸਨ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*