ਅੰਮ੍ਰਿਤਸਰ TLT NEWS/ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇਗੀ। ਉਨ੍ਹਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਸੂਬੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਦੋਬੁਰਜੀ ਦੇ ਮਾਣਾ ਫਾਰਮ ਵਿਖੇ ਪਹੁੰਚਣ ’ਤੇ ਸੀਨੀਅਰ ਭਾਜਪਾ ਆਗੂ ਰਾਜੀਵ ਕੁਮਾਰ ਮਾਣਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਨਾਇਬ ਸਿੰਘ ਸੈਣੀ ਦਾ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਦੀ ਰਾਜਨੀਤਿਕ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਵੀ ਕੀਤੀ ਗਈ।
ਸੈਣੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।
ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜੇਕਰ ਪੰਜਾਬ ਵਿੱਚ ‘ਡਬਲ ਇੰਜਣ’ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ। ਕੇਂਦਰ ਅਤੇ ਸੂਬੇ ਵਿੱਚ ਇੱਕੋ ਸੋਚ ਵਾਲੀ ਸਰਕਾਰ ਹੋਣ ਨਾਲ ਵਿਕਾਸ ਪ੍ਰਾਜੈਕਟਾਂ ਦੀ ਪ੍ਰਵਾਨਗੀ ਅਤੇ ਉਨ੍ਹਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਤੇਜ਼ ਹੋਣ ਦਾ ਉਨ੍ਹਾਂ ਦਾਅਵਾ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਹੋਰ ਖੇਤਰਾਂ ਵਿੱਚ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਸਹੀ ਨੀਤੀਆਂ ਅਤੇ ਮਜ਼ਬੂਤ ਅਗਵਾਈ ਨਾਲ ਸੂਬੇ ਨੂੰ ਵਿਕਾਸ ਦੇ ਨਵੇਂ ਰਾਹ ’ਤੇ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਪੰਜਾਬ ਨੂੰ ਵਿਕਾਸ ਦੇ ਮਾਮਲੇ ਵਿੱਚ ਅੱਗੇ ਲਿਜਾ ਕੇ ਮਾਡਲ ਸੂਬਾ ਬਣਾਉਣਾ ਹੈ।ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਕੰਵਰਬੀਰ ਸਿੰਘ ਮੰਜ਼ਿਲ, ਪ੍ਰਵੀਨ ਸ਼ਰਮਾ, ਸਾਹਿਲ ਸ਼ਰਮਾ, ਵਿਜੇ ਕੁਮਾਰ, ਰੋਹਿਤ ਸ਼ਰਮਾ, ਮੰਨੂ ਖਹਿਰਾ, ਕੇਵਲ ਸਿੰਘ, ਰਾਹੁਲ ਸ਼ਰਮਾ, ਕਾਰਤਿਕ ਸ਼ਰਮਾ, ਲਾਡੀ ਸ਼ਰਮਾ, ਰੋਹਿਤ ਭਾਰਦਵਾਜ, ਸਰਬਜੀਤ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਵਿਕਾਸ ਸੋਨੀ, ਜਗਦੀਪ ਮਹਿਤਾ ਅਤੇ ਰਾਜਨ ਸ਼ਰਮਾ ਸਮੇਤ ਕਈ ਆਗੂ ਤੇ ਵਰਕਰ ਹਾਜ਼ਰ ਸਨ।

More Stories
ਤਰਨਤਾਰਨ ‘ਚ ASI ਦੀ ਪਤਨੀ ਨਾਲ ਪਿਸਤੌਲ ਦੇ ਬਲ ’ਤੇ ਜਬਰ ਜਨਾਹ, ਘਰ ਦੁੱਧ ਦੇਣ ਆਉਂਦਾ ਸੀ ਮੁਲਜ਼ਮ; ਅਸ਼ਲੀਲ ਵੀਡੀਓ ਬਣਾ ਕੇ ਗਹਿਣੇ ਵੀ ਲੁੱਟੇ
ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ