
ਜਲੰਧਰ: (ਰਮੇਸ਼ ਗਾਬਾ) ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ 187ਵਾਂ ਵਿਸ਼ਵ ਫੋਟੋਗ੍ਰਾਫੀ ਦਿਵਸ ਆਪਣੇ ਦਫ਼ਤਰ 537, ਨਿਊ ਜਵਾਹਰ ਨਗਰ, ਨੇੜੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਫੋਟੋਗ੍ਰਾਫੀ ਦੇ ਖੇਤਰ ਵਿੱਚ ਆਪਣੇ ਯੋਗਦਾਨ ਅਤੇ ਇਸ ਕਲਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਥਾਪਾ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫੋਟੋਗ੍ਰਾਫੀ ਨੇ ਦੁਨੀਆ ਦੇ ਇਤਿਹਾਸ, ਸੱਭਿਆਚਾਰ ਅਤੇ ਸਮਾਜ ਨੂੰ ਤਸਵੀਰਾਂ ਰਾਹੀਂ ਸੰਭਾਲ ਕੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਫੋਟੋਗ੍ਰਾਫੀ ਸਿਰਫ਼ ਤਸਵੀਰ ਖਿੱਚਣ ਦੀ ਕਲਾ ਨਹੀਂ, ਸਗੋਂ ਯਾਦਾਂ ਅਤੇ ਇਤਿਹਾਸ ਨੂੰ ਹਮੇਸ਼ਾ ਲਈ ਸਾਂਭ ਕੇ ਰੱਖਣ ਦਾ ਮਹੱਤਵਪੂਰਨ ਸਾਧਨ ਹੈ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਰਮੇਸ਼ ਗਾਬਾ ਨੇ ਕਿਹਾ ਕਿ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਫੋਟੋਗ੍ਰਾਫਰਾਂ ਨੂੰ ਇੱਕਜੁੱਟ ਕਰਨਾ ਅਤੇ ਉਨ੍ਹਾਂ ਵਿੱਚ ਇਸ ਕਲਾ ਪ੍ਰਤੀ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਬਦਲਦੀ ਤਕਨਾਲੋਜੀ ਦੇ ਦੌਰ ਵਿੱਚ ਫੋਟੋਗ੍ਰਾਫਰਾਂ ਨੂੰ ਨਵੀਆਂ ਤਕਨੀਕਾਂ ਨਾਲ ਕਦਮ ਮਿਲਾ ਕੇ ਚੱਲਣਾ ਚਾਹੀਦਾ ਹੈ ਅਤੇ ਆਪਣੀ ਕਲਾ ਤੇ ਕਾਰੋਬਾਰ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਨੂਰਮਹਿਲ ਯੂਨਿਟ ਦੇ ਪ੍ਰਧਾਨ ਅਜੈ ਬੱਤਰਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮੂਹ ਮੈਂਬਰਾਂ ਵੱਲੋਂ ਕੇਕ ਕੱਟ ਕੇ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਯਾਦਗਾਰ ਬਣਾਇਆ ਗਿਆ ਅਤੇ ਇੱਕ-ਦੂਜੇ ਨੂੰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਸਮਾਗਮ ਵਿੱਚ ਪ੍ਰਧਾਨ ਰਾਜੇਸ਼ ਥਾਪਾ, ਜਨਰਲ ਸਕੱਤਰ ਰਮੇਸ਼ ਗਾਬਾ, ਕੈਸ਼ੀਅਰ ਸੰਦੀਪ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਰਿਸ਼ੀ ਸ਼ਰਮਾ, ਵਾਈਸ ਪ੍ਰਧਾਨ ਤ੍ਰਿਲੋਕ ਚੁੱਘ, ਅਵਤਾਰ ਚੰਦ, ਬਲਰਾਜ ਸਿੰਘ, ਸੁਨੀਲ ਕੁਮਾਰ, ਸੁਰਿੰਦਰ ਕੁਮਾਰ, ਨੂਰਮਹਿਲ ਯੂਨਿਟ ਦੇ ਪ੍ਰਧਾਨ ਅਜੈ ਬੱਤਰਾ, ਕਮਲੇਸ਼ ਕੁਮਾਰ, ਜਸਵਿੰਦਰ ਕੁਮਾਰ, ਸੰਦੀਪ ਸਿੰਘ, ਸੂਰਜ ਮਹਿੰਦਰੂ, ਸੋਨੂ, ਅਮਿਤ ਕੁਮਾਰ, ਰਾਜਿੰਦਰ ਕੁਮਾਰ, ਰਵੀ ਸ਼ਰਮਾ, ਕਮਾਜੀਤ, ਜਤਿੰਦਰ ਕੁਮਾਰ ਸਮੇਤ ਹੋਰ ਫੋਟੋਗ੍ਰਾਫਰ ਹਾਜ਼ਰ ਸਨ।

More Stories
ਜਲੰਧਰ ਦੀਆਂ ਸੜਕਾਂ ’ਤੇ ਦੌੜ ਰਹੀਆਂ ਨਿੱਜੀ ਬੱਸਾਂ ਦੀ ਫਿਟਨੈੱਸ ’ਤੇ ਵੱਡੇ ਸਵਾਲ
ਅਧੂਰੀ ਸੀਵਰੇਜ ਲਾਈਨ ਦਾ ਕੰਮ ਜਲਦ ਮੁਕੰਮਲ ਕਰਨ ਦੀ ਮੰਗ, ਡਾ. ਜਸਲੀਨ ਸੇਠੀ ਨੇ ਦਿੱਤੀ ਚੱਕਾ ਜਾਮ ਦੀ ਚਿਤਾਵਨੀ
ਹੈਰੋਇਨ, ਨਾਜਾਇਜ਼ ਹਥਿਆਰਾਂ ਤੇ ਡਰੱਗ ਮਨੀ ਸਮੇਤ ਕਾਬੂ