ਚੰਡੀਗੜ੍ਹ (TLT) ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਹਨਾਂ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਇਸ ਕੇਸ ਦੀ ਅਗਲੀ ਸੁਣਵਾਈ ਹੁਣ 2 ਜੁਲਾਈ ਨੂੰ ਹੋਵੇਗੀ।
ਇਥੇ ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ।
ਇਥੇ ਇਹ ਵੀ ਦਸ ਦਈਏ ਕਿ ਵਿਜੀਲੈਂਸ ਨੇ ਅਦਾਲਤ ਤੋਂ 12 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਰਿਮਾਂਡ 7 ਦਿਨ ਦਾ ਹੀ ਮਿਲ ਸਕਿਆ ਹੈ। ਵਿਜੀਲੈਂਸ ਹੁਣ 540 ਕਰੋੜ ਦੇ ਵਿਤੀ ਲੈਣ ਦੇਣ ਦੇ ਮਾਮਲੇ ਦੀ ਜਾਂਚ ਕਰੇਗੀ। ਮਜੀਠੀਆ ਦੇ ਵਕੀਲ ਨੇ ਅੱਜ ਕਿਹਾ ਕਿ ਇਹ ਸਾਰਾ ਕੇਸ ਝੂਠਾ ਹੈ ਅਤੇ ਇਹ ਸਿਰਫ ਬਦਲਾਖ਼ੋਰੀ ਕੀਤੀ ਜਾ ਰਹੀ ਹੈ।

More Stories
ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ