ਬਟਾਲਾ (TLT) ਵੀਰਵਾਰ ਦੀ ਰਾਤ ਨੂੰ ਬਟਾਲਾ ਦੇ ਕਾਦੀਆਂ ਰੋਡ ‘ਤੇ ਹੋਈ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਨੌਜਵਾਨ ਦੇ ਨਾਲ ਕਾਰ ‘ਚ ਸਵਾਰ ਇੱਕ ਔਰਤ ਹਰਜੀਤ ਕੌਰ ਗੋਲੀ ਲੱਗਣ ਨਾਲ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ ਸੀ। ਜ਼ਖਮੀ ਹਰਜੀਤ ਕੌਰ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਉਸ ਦੀ ਵੀਰਵਾਰ ਰਾਤ ਨੂੰ ਹੀ ਮੌਤ ਹੋ ਗਈ ਹੈ। ਮ੍ਰਿਤਕ ਹਰਜੀਤ ਕੌਰ ਨਾਮੀਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਤਾ ਦੱਸੀ ਜਾ ਰਹੀ ਹੈ ,ਪਰ ਇਸ ਬਾਰੇ ਪੁਲਿਸ ਨੇ ਚੁੱਪੀ ਸਾਧੀ ਹੋਈ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਰਨ ਵਾਲਾ ਨੌਜਵਾਨ ਵੀ ਜੱਗੂ ਭਗਵਾਨਪੁਰੀਏ ਦਾ ਰਿਸ਼ਤੇਦਾਰ ਹੈ।ਘਟਨਾ ਵੇਲੇ ਮ੍ਰਿਤਕ ਹਰਜੀਤ ਕੌਰ ਅਤੇ ਕਰਨਬੀਰ ਸਿੰਘ ਵੇਲੇ ਇਕ ਸਕਾਰਪੀਓ ਕਾਰ ਸਵਾਰ ਸਨ ਅਤੇ ਕਾਦੀਆਂ ਰੋਡ ‘ਤੇ ਖੜੇ ਸਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਮੋਟਰਸਾਈਕਲ ਸਵਾਰ ਕਾਰ ਸਵਾਰਾਂ ‘ਤੇ ਸ਼ਰੇਆਮ ਤਾਬੜਤੋੜ ਗੋਲੀਆਂ ਚਲਾ ਕੇ ਫਰਾਰ ਹੋ ਗਏ ਹਨ। ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮ੍ਰਿਤਕਾ ਹਰਜੀਤ ਕੌਰ ਅਤੇ ਕਰਨਬੀਰ ਸਿੰਘ ਦੀ ਜੱਗੂ ਭਗਵਾਨਪੁਰੀਏ ਵਿਚਲੇ ਰਿਸ਼ਤੇ ਬਾਰੇ ਕੋਈ ਵੀ ਗੱਲ ਸਪਸ਼ਟ ਨਹੀਂ ਕੀਤੀ ਹੈ। ਹਰਜੀਤ ਕੌਰ ਅਤੇ ਕਰਨਬੀਰ ਸਿੰਘ ਦਾ ਸ਼ੁੱਕਰਵਾਰ ਨੂੰ ਪੋਸਟਮਾਰਟਮ ਪੁਲਿਸ ਦੀ ਨਿਗਰਾਨੀ ਹੇਠ ਹੋਵੇਗਾ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ