ਨਵੀਂ ਦਿੱਲੀ (TLT NEWS) : ਬੱਚੇ ਦੇਸ਼ ਦਾ ਭਵਿੱਖ ਹਨ। ਬੱਚਿਆਂ ਦੀ ਖਾਣ-ਪੀਣ ਦੀ ਆਦਤ ਨੂੰ ਸੁਧਾਰ ਕੇ ਉਨ੍ਹਾਂ ਨੂੰ ਚੁਸਤ-ਦਰੁਸਤ ਬਣਾਉਣ ਦੀ ਕੋਸ਼ਿਸ਼ ਤਹਿਤ ਭਾਰਤੀ ਖ਼ੁਰਾਕ ਸੁਰੱਖਿਆ ਤੇ ਮਿਆਰ ਅਥਾਰਟੀ (ਐੱਫਐੱਸਐੱਸਏਆਈ) ਸਕੂਲਾਂ ਤੇ ਕਾਲਜਾਂ ਦੇ ਕੈਂਪਸ ਤੇ ਇਸ ਦੇ 50 ਮੀਟਰ ਦੇ ਦਾਇਰੇ ’ਚ ਵੱਧ ਫੈਟ, ਸ਼ੂਗਰ (ਚੀਨੀ) ਅਤੇ ਨਮਕ ਵਾਲੇ ਖਾਣੇ ਦੀ ਵਿਕਰੀ ’ਤੇ ਰੋਕ ਲਾਉਣ ਦੀ ਤਿਆਰੀ ਕਰ ਰਿਹਾ ਹੈ।
ਖਪਤਕਾਰਾਂ ਨੂੰ ਖੁਰਾਕ ਸੁਰੱਖਿਆ ਨਾਲ ਜੁੜੀ ਸਹੀ ਜਾਣਕਾਰੀ ਦੇਣਾ ਜ਼ਰੂਰੀ
ਰਜਿਤ ਨੇ ਕਿਹਾ ਕਿ ਖਪਤਕਾਰਾਂ ਨੂੰ ਖੁਰਾਕ ਸੁਰੱਖਿਆ ਤੇ ਪੋਸ਼ਣ ਨਾਲ ਜੁੜੀ ਸਹੀ ਤੇ ਸਬੂਤ-ਆਧਾਰਿਤ ਜਾਣਕਾਰੀ ਮਿਲਣਾ ਜ਼ਰੂਰੀ ਹੈ, ਤਾਂ ਜੋ ਉਹ ਸਹੀ ਅਤੇ ਸਿਹਤਮੰਦ ਵਿਕਲਪ ਚੁਣ ਸਕਣ। ‘ਇਲਨੈੱਸ ਟੂ ਵੈਲਨੈੱਸ’ ਫਾਊਂਡੇਸ਼ਨ ਵੱਲੋਂ ਕਰਵਾਈ ਗਈ ‘ਸਿਹਤਮੰਦ ਰਾਸ਼ਟਰ ਲਈ ਸਿਹਤਮੰਦ ਪੋਸ਼ਣ’ ਵਿਸ਼ੇ ’ਤੇ ‘ਇਲਨੈੱਸ ਟੂ ਵੈਲਨੈੱਸ’ ਕਾਨਫਰੰਸ ’ਚ ਰਜਿਤ ਨੇ ਕਿਹਾ, ਭੋਜਨ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਨਿਯਮਾਂ ਦੇ ਅਨੁਸਾਰ ਬਣਾਈ ਰੱਖਣਾ ਐੱਫਐੱਸਐੱਸਏਆਈ ਦੀ ਬੁਨਿਆਦੀ ਜ਼ਿੰਮੇਵਾਰੀ ਹੈ, ਉੱਥੇ ਹੀ ਖਪਤਕਾਰਾਂ ਨੂੰ ਸਹੀ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਸਹੀ ਭੋਜਨ ਦੀ ਸਹੀ ਚੋਣ ਕਰਨ ਦੇ ਯੋਗ ਬਣਾਉਣਾ ਵੀ ਓਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਨੇ ਲੋਕਾਂ ਨੂੰ ਸਹੀ ਖਾਣ-ਪੀਣ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਤਹਿਤ ‘ਈਟ ਰਾਈਟ ਸਕੂਲ’, ‘ਈਟ ਰਾਈਟ ਕੈਂਪਸ’ ਵਰਗੀਆਂ ਪਹਿਲਾਂ ਅਤੇ ਜਾਗਰੂਕਤਾ ਮੁਹਿੰਮਾਂ ਦਾ ਜ਼ਿਕਰ ਕੀਤਾ। ਰਜਿਤ ਨੇ ਇਹ ਵੀ ਕਿਹਾ ਕਿ ਐੱਫਐੱਸਐੱਸਏਆਈ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਤੋਂ ਪਹਿਲਾਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ ਅਤੇ ਖੁਰਾਕ ਸੁਰੱਖਿਆ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਦੀ ਜਾਂਚ ਲਈ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ।

More Stories
ਹੁਣ ਰੋਜ਼ ਨਹੀਂ, ਹਫ਼ਤੇ ’ਚ ਸਿਰਫ਼ ਇਕ ਵਾਰ ਲੱਗੇਗਾ ਇਨਸੁਲਿਨ ਇੰਜੈਕਸ਼ਨ; ਭਾਰਤ ’ਚ ਪਹਿਲੀ ਵਾਰ ਲਾਂਚ ਕੀਤਾ ‘ਅਵੀਕਲੀ’
ਬਦਲਦੇ ਮੌਸਮ ‘ਚ ਵਾਰ-ਵਾਰ ਹੁੰਦੇ ਹੋ ਬਿਮਾਰ? ਇਹ ਸੁਪਰਫੂਡਜ਼ ਬਚਾਉਣਗੇ ਮੌਸਮੀ ਇਨਫੈਕਸ਼ਨ ਤੋਂ!
ਸਾਵਧਾਨ! ਫਾਇਦੇ ਦੇ ਚੱਕਰ 39ਚ ਜ਼ਿਆਦਾ ਬਾਦਾਮ ਖਾਣਾ ਪੈ ਸਕਦਾ ਹੈ ਭਾਰੀ, ਪੜ੍ਹ ਲਓ ਖਾਣ ਦਾ ਸਹੀ ਤਰੀਕਾ