ਲੁਧਿਆਣਾ TLT NEWS/ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਰਗੇ ਉਦਯੋਗਿਕ ਸ਼ਹਿਰਾਂ ਵਿੱਚ 12 ਤੋਂ 18 ਘੰਟਿਆਂ ਤੱਕ ਦੇ ਕੱਟਾਂ ਕਾਰਨ ਲੋਕਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਬਿਜਲੀ ਕੱਟਾਂ ਨੇ ਵਾਧੂ ਬਿਜਲੀ ਵਾਲਾ ਸੂਬਾ ਹੋਣ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਲੁਧਿਆਣਾ ਸਮੇਤ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਵੀ ਲੰਬੇ ਕੱਟਾਂ ਕਾਰਨ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀ ਇੱਕ-ਇੱਕ ਯੂਨਿਟ ਬੰਦ ਹੋਣ ਦਾ ਹਵਾਲਾ ਦਿੰਦਿਆਂ ਵੜਿੰਗ ਨੇ ਸਰਕਾਰ ’ਤੇ ਬਿਜਲੀ ਦੀ ਮੰਗ ਵਧਣ ਦੇ ਬਾਵਜੂਦ ਢੁਕਵੀਂ ਤਿਆਰੀ ਨਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖਪਤਕਾਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

More Stories
ਯਾਤਰੀਆਂ ਲਈ ਰਾਹਤ! ਰੇਲ ਮਦਦ ਪੋਰਟਲ ‘ਚ ਵੱਡੇ ਬਦਲਾਅ, ਹੁਣ ਖਤਮ ਹੋਵੇਗਾ OTP ਦਾ ਝੰਝਟ
ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ
ਪੰਜਾਬ ’ਚ ਸਵਾਈਨ ਫਲੂ ਦਾ ਵਧਦਾ ਕਹਿਰ, 1723 ਸ਼ੱਕੀਆਂ ’ਚੋਂ 281 ਪਾਜ਼ੇਟਿਵ; ਲੁਧਿਆਣਾ ’ਚ ਸਭ ਮੋਹਰੀ