ਤਰਨਤਾਰਨ :TLT NEWS/ ਪੰਜਾਬ ਪੁਲਿਸ ਦੇ ਏਐੱਸਆਈ ਦੀ ਪਤਨੀ ਨਾਲ ਪਿਸਤੌਲ ਦੇ ਬਲ ’ਤੇ ਜਬਰ ਜਨਾਹ ਕਰਨ ਅਤੇ ਗਹਿਣੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ 10 ਜੂਨ ਨੂੰ ਝਬਾਲ-ਅੰਮ੍ਰਿਤਸਰ ਬਾਈਪਾਸ ਨੇੜੇ ਇਕ ਪਾਸ਼ ਕਾਲੋਨੀ ਵਿੱਚ ਵਾਪਰੀ। ਪੁਲਿਸ ਮੁਤਾਬਕ ਮੁਲਜ਼ਮ ਨਿਰਮਲਜੀਤ ਸਿੰਘ ਨਿੰਮਾ ਵਾਸੀ ਤਰਨਤਾਰਨ ਏਐੱਸਆਈ ਦੇ ਘਰ ਦੁੱਧ ਦੇਣ ਆਉਂਦਾ ਸੀ।
ਪੀੜਤਾ ਨੇ ਬਦਨਾਮੀ ਦੇ ਡਰ ਕਾਰਨ ਪਹਿਲਾਂ ਘਟਨਾ ਬਾਰੇ ਕਿਸੇ ਨੂੰ ਨਹੀਂ ਦੱਸਿਆ। ਬਾਅਦ ਵਿੱਚ ਮੁਲਜ਼ਮ ਵੱਲੋਂ ਬਲੈਕਮੇਲ ਕਰਨ ’ਤੇ ਉਸ ਨੇ ਆਪਣੇ ਪਤੀ ਨੂੰ ਸਾਰੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ। ਸਬ-ਇੰਸਪੈਕਟਰ ਸਿਮਰਜੀਤ ਕੌਰ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਸ਼ਨਿਚਰਵਾਰ ਨੂੰ ਮੁਲਜ਼ਮ ਦੇ ਘਰ ਛਾਪਾ ਮਾਰਿਆ, ਪਰ ਉਹ ਹੱਥ ਨਹੀਂ ਲੱਗਾ। ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। 11 ਅਗਸਤ 2019 ਨੂੰ ਅੰਮ੍ਰਿਤਸਰ ਵਿੱਚ ਉਸ ਖ਼ਿਲਾਫ਼ ਦੋਪਹੀਆ ਵਾਹਨ ਚੋਰੀ ਅਤੇ 14 ਅਪ੍ਰੈਲ 2022 ਨੂੰ ਮੋਬਾਈਲ ਚੋਰੀ ਦਾ ਕੇਸ ਦਰਜ ਹੋਇਆ ਸੀ।

More Stories
ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ