TLT NEWS/ ਨਵਾਂਸ਼ਹਿਰ ਦੇ ਬੰਗਾ ਨੇੜੇ ਪਿੰਡ ਮਜਾਰੀ ਕੋਲ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਮਨਾਲੀ ਤੋਂ ਅੰਮ੍ਰਿਤਸਰ ਸਾਹਿਬ ਜਾ ਰਹੀ ਹਿਮਾਲੀਅਨ ਬੋਲਵੇ ਟੂਰਿਸਟ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ‘ਚ ਕਡੰਕਟਰ ਸਮੇਤ 3 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।
ਜਾਣਕਾਰੀ ਮੁਤਾਬਕ ਬੱਸ ‘ਚ ਕੁੱਲ 25 ਸਵਾਰੀਆਂ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਬੰਗਾ ਦੇ ਓਵਰਬ੍ਰਿਜ ਤੋਂ ਹੇਠਾਂ ਉਤਰਦੇ ਸਮੇਂ ਪਿੰਡ ਮਜਾਰੀ ਨੇੜੇ ਡਰਾਈਵਰ ਦੀ ਅੱਖ ਲੱਗ ਗਈ, ਜਿਸ ਕਾਰਨ ਬੱਸ ਬੇਕਾਬੂ ਹੋ ਕੇ ਬੰਗਾ ਦੀ ਸਰਵਿਸ ਰੋਡ ਤੇ ਪਲਟ ਗਈ। ਹਾਦਸੇ ‘ਚ ਇੱਕ ਮਹਿਲਾ ਤੇ ਬੱਸ ਦੇ ਕੰਡਕਟਰ ਸਮੇਤ ਕੁੱਲ 3 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਪੁਲਿਸ ਨੇ ਸੰਭਾਲਿਆ ਮੋਰਚਾ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਭੇਜਿਆ ਗਿਆ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਵੀ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਇਨ੍ਹਾਂ ‘ਚੋਂ ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਫ਼ਰਾਰ ਹੋਏ ਬੱਸ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

More Stories
ਗੋਲਡੀ ਢਿੱਲੋਂ ਨੇ ਲਈ ਮੈਡ ਸੰਧੂ ਦੇ ਕਤਲ ਦੀ ਜ਼ਿੰਮਵਾਰੀ, ਲਿਖਿਆ- ਬਾਕੀਆਂ ਨੂੰ ਵੀ ‘ਲਾਸਟ ਵਾਰਨਿੰਗ’
ਤਰਨਤਾਰਨ ‘ਚ ASI ਦੀ ਪਤਨੀ ਨਾਲ ਪਿਸਤੌਲ ਦੇ ਬਲ ’ਤੇ ਜਬਰ ਜਨਾਹ, ਘਰ ਦੁੱਧ ਦੇਣ ਆਉਂਦਾ ਸੀ ਮੁਲਜ਼ਮ; ਅਸ਼ਲੀਲ ਵੀਡੀਓ ਬਣਾ ਕੇ ਗਹਿਣੇ ਵੀ ਲੁੱਟੇ
ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ