17 ਅਕਤੂਬਰ ਨੂੰ ਭੋਗ ਉਪਰੰਤ ਸਜਣਗੇ ਧਾਰਮਿਕ ਦੀਵਾਨ, ਕਵੀਸ਼ਰ, ਕੀਰਤਨੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ
ਕਪੂਰਥਲਾ, (TLT NEWS)ਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਰਬੱਤ ਦੇ ਭਲੇ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮਰੀਕ ਸਿੰਘ ਜੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 17 ਅਕਤੂਬਰ ਨੂੰ ਪਾਏ ਜਾਣਗੇ। ਸਵੇਰੇ 9 ਵਜੇ ਭੋਗ ਦੀਆਂ ਧਾਰਮਿਕ ਰਸਮਾਂ ਆਰੰਭ ਹੋਣਗੀਆਂ ਅਤੇ 10 ਵਜੇ ਅਰਦਾਸ ਉਪਰੰਤ ਹੁਕਮਨਾਮਾ ਲਿਆ ਜਾਵੇਗਾ। ਇਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਕਵੀਸ਼ਰ ਜਥਾ ਭਾਈ ਗੁਰਦਿਆਲ ਸਿੰਘ ਢਿੱਲਵਾਂ ਵਾਲੇ, ਭਾਈ ਕਰਮ ਸਿੰਘ ਨੂਰਪੁਰੀ ਦਾ ਕੀਰਤਨੀ ਜਥਾ ਅਤੇ ਢਾਡੀ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਨਾਲ ਜੋੜਨਗੇ।ਸੰਤ ਬਾਬਾ ਅਮਰੀਕ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਵਿਖੇ ਚੱਲ ਰਹੀਆਂ ਧਾਰਮਿਕ ਅਤੇ ਸੇਵਾ ਕਾਰਜਾਂ ਦੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਉਨ੍ਹਾਂ ਸਮੂਹ ਸੰਗਤ ਨੂੰ ਹੁੰਮ-ਹੁਮਾ ਕੇ ਪਹੁੰਚਣ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਤੇ ਚਾਹ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।

More Stories
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ, ਮਾਨਸਾ ‘ਚ ਮੀਂਹ ਕਾਰਨ ਧਰਨੇ ਵਾਲੀ ਥਾਂ ’ਤੇ ਭਰਿਆ ਪਾਣੀ
ਪਰਾਲੀ ਸਾੜਨ ਦੇ ਮਾਮਲਿਆਂ ਨੇ ਤੋੜੇ ਪਿਛਲੇ ਰਿਕਾਰਡ, 2.30 ਲੱਖ ਜੁਰਮਾਨਾ; 14 FIR ਤੇ ਰੈੱਡ ਐਂਟਰੀਆਂ ਦਰਜ
ਮੀਂਹ ਨੇ ਖੋਲ੍ਹੀ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਦੀ ਪੋਲ, ਢਿੱਲੋਂ ਨੇ ਫਾਜ਼ਿਲਕਾ ਦੀ ਅਨਾਜ ਮੰਡੀ ’ਚ ਪਾਣੀ ਭਰਨ ’ਤੇ ਪ੍ਰਗਟਾਈ ਚਿੰਤਾ