ਜਲੰਧਰ :(ਰਮੇਸ਼ ਗਾਬਾ) ਜਲੰਧਰ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਵੱਲੋਂ ਐਮ.ਪੀ. ਲੈਡ ਫੰਡ ਵਿੱਚੋਂ ₹1.50 ਕਰੋੜ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਇਨ੍ਹਾਂ ਪ੍ਰੋਜੈਕਟਾਂ ਤਹਿਤ ਜਲੰਧਰ ਕੈਂਟ ਦੇ ਦੀਪ ਨਗਰ ਅਤੇ ਮਾਡਲ ਟਾਊਨ ਇਲਾਕੇ ਵਿੱਚ ਦੋ ਪ੍ਰਮੁੱਖ ਸਮਾਜਿਕ ਸੰਸਥਾਵਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਅਤੇ ਨਵੀਂ ਉਸਾਰੀ ਕੀਤੀ ਜਾਵੇਗੀ।
ਰਾਮਬਾਗ ਕਮੇਟੀ ਲਈ ਖ਼ਰਚ ਹੋਣਗੇ ₹1 ਕਰੋੜ
ਪਹਿਲੇ ਪ੍ਰੋਜੈਕਟ ਤਹਿਤ ਰਾਮਬਾਗ ਪ੍ਰਬੰਧਕ ਕਮੇਟੀ, ਰਹਿਮਾਨਪੁਰ, ਦੀਪ ਨਗਰ, ਜਲੰਧਰ ਕੈਂਟ ਦੀ ਇਮਾਰਤ ਦੇ ਨਵੀਨੀਕਰਨ ਅਤੇ ਨਵੀਂ ਉਸਾਰੀ ‘ਤੇ ₹1 ਕਰੋੜ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ। ਇਹ ਦੋਵਾਂ ਪ੍ਰੋਜੈਕਟਾਂ ਵਿੱਚੋਂ ਸਭ ਤੋਂ ਵੱਡਾ ਪ੍ਰੋਜੈਕਟ ਹੈ। ਇਸ ਦੇ ਮੁਕੰਮਲ ਹੋਣ ਨਾਲ ਕਮੇਟੀ ਦੇ ਮੈਂਬਰਾਂ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।
ਮਾਡਲ ਟਾਊਨ ਸੋਸਾਇਟੀ ਦੀ ਇਮਾਰਤ ‘ਤੇ ਲੱਗਣਗੇ ₹50 ਲੱਖ
ਦੂਜੇ ਪ੍ਰੋਜੈਕਟ ਤਹਿਤ ਜਲੰਧਰ ਮਾਡਲ ਟਾਊਨ ਸੋਸਾਇਟੀ, ਸ਼ਿਵਪੁਰੀ, ਮਾਡਲ ਟਾਊਨ ਦੀ ਇਮਾਰਤ ਦੇ ਨਵੀਨੀਕਰਨ ਅਤੇ ਨਵੀਂ ਉਸਾਰੀ ‘ਤੇ ₹50 ਲੱਖ ਖ਼ਰਚ ਕੀਤੇ ਜਾਣਗੇ। ਇਸ ਨਾਲ ਸੋਸਾਇਟੀ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਸਾਂਝੇ ਸਮਾਗਮਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਵਾਲੀ ਥਾਂ ਉਪਲੱਬਧ ਹੋਵੇਗੀ।
ਇਲਾਕਾ ਨਿਵਾਸੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ
ਇਨ੍ਹਾਂ ਦੋਵਾਂ ਵਿਕਾਸ ਕਾਰਜਾਂ ‘ਤੇ ਕੁੱਲ ₹1.50 ਕਰੋੜ ਦੀ ਲਾਗਤ ਆਵੇਗੀ। ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸਬੰਧਤ ਸੰਸਥਾਵਾਂ ਦੀਆਂ ਇਮਾਰਤਾਂ ਨੂੰ ਨਵਾਂ ਰੂਪ ਮਿਲਣ ਦੇ ਨਾਲ-ਨਾਲ ਇਲਾਕਾ ਨਿਵਾਸੀਆਂ ਨੂੰ ਵੀ ਲਾਭ ਪਹੁੰਚੇਗਾ। ਇਨ੍ਹਾਂ ਵਿਕਾਸ ਕਾਰਜਾਂ ਨੂੰ ਲੈ ਕੇ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਸੰਸਦ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਦਾ ਧੰਨਵਾਦ ਕੀਤਾ ਹੈ।

More Stories
ਚੜ੍ਹਦੀ ਕਲਾ ਸਪੋਰਟਸ ਐਂਡ ਯੂਥ ਕਲੱਬ ਵੱਲੋਂ ਸਕੂਲ ਆਫ਼ ਐਮੀਨੈਂਸ ਕਪੂਰਥਲਾ ਵਿਖੇ ਬੂਟੇ ਲਗਾਏ
ਜਲੰਧਰ ਦੇ ਬਸਤੀ ਇਲਾਕੇ ’ਚ ਨਸ਼ਿਆਂ ਦਾ ਮੁੱਦਾ ਗਰਮਾਇਆ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤੀ ਅਹਿਮ ਮੀਟਿੰਗ
ਮੈਡ ਸੰਧੂ ਕਤਲ ਕਾਂਡ ‘ਚ ਵੱਡੀ ਸਫਲਤਾ, ਮੁੰਬਈ ਤੋਂ ਮੁੱਖ ਮੁਲਜ਼ਮ ਗ੍ਰਿਫ਼ਤਾਰ; 3 ਪਿਸਤੌਲ ਤੇ 11 ਕਾਰਤੂਸ ਬਰਾਮਦ