ਅੰਮ੍ਰਿਤਸਰ (TLT) ਅੰਮ੍ਰਿਤਸਰ ‘ਚ ਪੁਲਿਸ ਥਾਣਿਆਂ ‘ਤੇ ਹਮਲਾ ਤੇ ਟਾਰਗੈੱਟ ਕਿਲਿੰਗ ਦੀ ਯੋਜਨਾ ਬਣਾਉਣ ਵਾਲੇ ਪਾਕਿਸਤਾਨੀ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਤੰਕੀ ਨੈੱਟਵਰਕ ਦਾ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਮੁਹਾਲੀ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਹੈਂਡ ਗ੍ਰੇਨੇਡ, 1 ਗਲੌਕ ਪਿਸਤੌਲ ਅਤੇ ਹੋਰ ਵਿਸਫੋਟਕ ਸਮੱਗਰੀ ਸਮੇਤ ਇਕ ਨਾਬਾਲਿਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦਾ ਮਡਿਊਲ ਯੂਕੇ ‘ਚ ਬੈਠੇ ਨਿਸ਼ਾਨ ਸਿੰਘ ਤੇ ਪਾਕਿਸਤਾਨ ‘ਚ ਲੁਕੇ ਹੋਏ ਆਤੰਕੀ ਹਰਵਿੰਦਰ ਰਿੰਦਾ ਵੱਲੋਂ ਚਲਾਇਆ ਜਾ ਰਿਹਾ ਸੀ। ਅੱਤਵਾਦੀਆਂ ਦੀ ਗ੍ਰਿਫਤਾਰੀ ਨਾਲ ਪੁਲਿਸ ਨੇ ਇਕ ਵੱਡੀ ਆਤੰਕੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਸਿੰਘ ਤੇ ਵਿਕਰਮਜੀਤ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ। ਦੋਵੇਂ ਅੰਮ੍ਰਿਤਸਰ ਗ੍ਰਾਮੀਣ ਖੇਤਰ ਦੇ ਰਾਮਦਾਸ ਦੇ ਨਿਵਾਸੀ ਹਨ, ਜਦਕਿ ਇਕ ਮੁਲਜ਼ਮ ਨਾਬਾਲਿਗ ਵੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਤੋਂ ਦੋ ਹੈਂਡ ਗ੍ਰੇਨੇਡ, ਇਕ ਗਲੌਕ ਪਿਸਤੌਲ ਅਤੇ ਗੋਲ਼ਾ-ਬਾਰੂਦ ਬਰਾਮਦ ਕੀਤਾ ਗਿਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ