ਮਾਨਸਾ -TLT NEWS/ ਮਾਨਸਾ ਜਿਲੇ ਦੇ ਪਿੰਡ ਭਾਵੇਂ ਕਲਾਂ ਵਿੱਚ ਨੌਜਵਾਨ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੇ ਜ਼ਬਰਦਸਤੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਣ ਅਤੇ ਪੋਸਟਮਾਰਟਮ ਕਰਵਾਉਣ ਦੇ ਲਈ ਪਰਿਵਾਰ ਤੇ ਦਸਤਖਤ ਕਰਨ ਦਾ ਦਬਾਅ ਬਣਾਉਣ ਦੇ ਦੋਸ਼ ਲਗਾਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ ਦੇ ਕਾਰਨ ਹੋਈ ਹੈ ਅਤੇ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ।
ਬੁੱਧਵਾਰ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਇਨਸਾਫ ਮੋਰਚੇ ਵਿੱਚ ਪਹੁੰਚੀ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ, ਭੈਣ ਅਮਰਜੀਤ ਕੌਰ , ਮਾਂ ਸਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਦੋਸ਼ ਲਗਾਏ। ਪੁਲਿਸ ਵੱਲੋਂ ਬੀਤੇ ਦਿਨ ਜਬਰਨ ਕਰਕੇ ਲਾਸ਼ ਲਿਜਾਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੂੰ ਅਜੇ ਤੱਕ ਇਹ ਵੀ ਜਾਣਕਾਰੀ ਨਹੀਂ ਕਿ ਲਾਸ਼ ਨੂੰ ਕਿੱਥੇ ਰੱਖਿਆ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਉਨ੍ਹਾਂ ਦੇ ਪਿਤਾ ਨੂੰ ਵੀ ਜਬਰਨ ਆਪਣੇ ਨਾਲ ਲੈ ਗਈ ਹੈ ਤੇ ਹੁਣ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਲਈ ਦਸਤਖਤ ਤੱਕ ਕਰਵਾਉਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੇ ਉਸ ਦਾਅਵੇ ਨੂੰ ਵੀ ਗਲਤ ਦੱਸਿਆ ਹੈ, ਜਿਸ ਵਿੱਚ ਪਰਿਵਾਰ ਦੇ ਸਹਿਮਤੀ ਨਾਲ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਸੀ।
ਮ੍ਰਿਤਕ ਦੀ ਪਤਨੀ ਭੈਣ ਅਤੇ ਮਾਂ ਨੇ ਕਿਹਾ ਕਿ ਦਿਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋ ਦੇ ਨਾਲ ਹੋਈ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਨਸ਼ਾ ਤਸਕਰਾਂ ਨੇ ਉਸ ਨੂੰ ਨਸ਼ੇ ਦੀ ਓਵਰਡੋਜ ਦਿੱਤੀ ਇਸ ਲਈ ਪੁਲਿਸ ਨੂੰ ਇਸ ਮਾਮਲੇ ਵਿੱਚ ਨਸ਼ਾ ਤਸਕਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਦੁਆਰਾ ਮਾਮਲੇ ਨੂੰ ਕਤਲ ਦੇ ਰੂਪ ਵਿੱਚ ਪੇਸ਼ ਕੀਤੇ ਜਾਣ ਦੀ ਗੱਲ ਉਨ੍ਹਾਂ ਨੂੰ ਸਵੀਕਾਰ ਨਹੀਂ ਹੈ।
ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਦੀ ਮੰਗ ਹੈ ਕਿ ਮੌਤ ਦੇ ਲਈ ਜਿੰਮੇਵਾਰ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਨਸ਼ਾ ਤਸਕਰਾਂ ਨੂੰ ਗਿਰਫਤਾਰ ਨਹੀਂ ਕੀਤਾ ਜਾਂਦਾ ਤਦ ਤੱਕ ਉਹ ਆਪਣੀਆਂ ਮੰਗਾਂ ਦੇ ਅੜੇ ਰਹਿਣਗੇ। ਧਰਨੇ ਵਿੱਚ ਮੌਜੂਦ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਨਿਆ ਦੀ ਮੰਗ ਕੀਤੀ ਹੈ।

More Stories
ਪੰਜਾਬ ਮੀਡੀਆ ਐਸੋਸੀਏਸ਼ਨ ਦੀ ਵੈੱਬਸਾਈਟ ਲਾਂਚ
ਝੋਟਾ ਕਤਲਕਾਂਡ: ਅੱਜ ਪੰਜਾਬ ਦੇ ਗੁਰਦੁਆਰਿਆਂ ‘ਚ ਹੋਵੇਗੀ ਅਰਦਾਸ, ਕਮੇਟੀ ਤੈਅ ਕਰੇਗੀ ਅਗਲਾ ਕਦਮ
ਪੰਜਾਬ ‘ਚ ਹੁਣ ਨਹੀਂ ਮਿਲਣਗੀਆਂ ਪ੍ਰੇਗਾਬਾਲਿਨ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ? ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ