3 ਡਿਪਟੀ ਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਅਧਿਕਾਰੀ ਸਸਪੈਂਡ

ਚੰਡੀਗੜ੍ਹ (TLT) ਪੰਜਾਬ ਸਰਕਾਰ ਨੇ ‌ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 3 ਡਿਪਟੀ ਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਅਧਿਕਾਰੀ ਸਸਪੈਂਡ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਵੱਖ-ਵੱਖ ਜੇਲ੍ਹਾਂ ਵਿਚ ਤਾਇਨਾਤ ਇਹ ਅਧਿਕਾਰੀ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਨਸ਼ੇ ਤੇ ਮੋਬਾਈਲ ਫੋਨ ਪ੍ਰਦਾਨ ਕਰਦੇ ਸਨ।