ਐੱਸਏਐੱਸ ਨਗਰ (TLT) ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਨੇ 10ਵੀਂ ਅਤੇ 12ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਜੁਲਾਈ/ਅਗਸਤ 2025 ਵਿੱਚ ਹੋਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਨ੍ਹਾਂ ਪ੍ਰੀਖਿਆਵਾਂ ’ਚ ਕੰਪਾਰਟਮੈਂਟ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਸ਼ਾਮਲ ਹਨ। ਬੋਰਡ ਅਨੁਸਾਰ, ਪ੍ਰੀਖਿਆਰਥੀ ਆਪਣੀ ਪ੍ਰੀਖਿਆ ਫੀਸ ਅਤੇ ਫਾਰਮ ਆਨਲਾਈਨ ਮਾਧਿਅਮ ਰਾਹੀਂ ਭਰ ਸਕਦੇ ਹਨ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ’ਤੇ ਉਪਲਬਧ ਪ੍ਰਾਸਪੈਕਟਸ ’ਚ ਦੇਖੇ ਜਾ ਸਕਦੇ ਹਨ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਖ਼ਰੀ ਮਿਤੀ ਤੋਂ ਪਹਿਲਾਂ ਆਪਣੀ ਫੀਸ ਅਤੇ ਫਾਰਮ ਜਮ੍ਹਾਂ ਕਰਵਾਉਣ, ਤਾਂ ਜੋ ਕਿਸੇ ਵੀ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ