ਅੰਮ੍ਰਿਤਸਰ (TLT) ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 60 ਕਿਲੋ ਹੇਰੋਇਨ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੀਐਸਐਫ, ਰਾਜਸਥਾਨ ਪੁਲਿਸ ਤੇ ਪੰਜਾਬ ਪੁਲਿਸ ਨੇ ਮਿਲ ਕੇ ਇਹ ਆਪਰੇਸ਼ਨ ਚਲਾਇਆ, ਜਿਸ ਵਿਚ 9 ਲੋਕ ਗ੍ਰਿਫ਼ਤਾਰ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚ ਤਸਕਰ ਤੇ ਹਵਾਲਾ ਆਪਰੇਟਰ ਸ਼ਾਮਲ ਹਨ।
ਇਹ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਵਿਦੇਸ਼ ਬੈਠੇ ਪਾਕਿਸਤਾਨੀ ਤਸਕਰ ਤਨਵੀਰ ਸ਼ਾਹ ਤੇ ਕੈਨੇਡਾ ਬੈਠੇ ਜੋਬਨ ਕਲੇਰ ਵੱਲੋਂ ਚਲਾਇਆ ਜਾ ਰਿਹਾ ਹੈ। ਡੀਜੀਪੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ‘ਚ ਇਸ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ