ਚੰਡੀਗੜ੍ਹ (TLT) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਭ ਨਾਲੋਂ ਵੱਧ ਟੈਕਸ ਦੇਣ ਵਾਲੀਆਂ ਪੰਜ ਕੰਪਨੀਆਂ/ ਵਿਅਕਤੀਆਂ ਨੂੰ ਮੰਗਲਵਾਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਪਾਰੀ ਕੰਪਨੀਆਂ ਹੁਣ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਲੱਗੇ ਹਨ, ਜਿਸ ਕਰਕੇ ਸਰਕਾਰ ਦੇ ਖਜ਼ਾਨੇ ਵਿੱਚ 62733 ਕਰੋੜ ਦੀ ਜੀਐਸਟੀ ਕੂਲੈਕਸ਼ਨ ਹੋਈ ਹੈ। ਇਸ ਤੋਂ ਇਲਾਵਾ 10,000 ਕੇਂਦਰ ਸਰਕਾਰ ਤੋਂ ਜੀਐਸਟੀ ਮੁਆਵਜ਼ਾ ਦੇ ਰੂਪ ਵਿੱਚ ਮਿਲੇ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ 8500 ਕਰੋੜ ਰੁਪਏ ਦਾ ਕਰਜ਼ਾ ਲਵੇਗੀ। ਚੀਮਾ ਨੇ ਕਿਹਾ ਕਿ ਕਰਜ਼ਾ ਲੈਣਾ ਕੋਈ ਮਾੜੀ ਗੱਲ ਨਹੀਂ ਹੈ ਇਹ ਭਾਰਤ ਸਰਕਾਰ ਸਮੇਤ ਹੋਰ ਸੂਬੇ ਦੀ ਕਰਜ਼ਾ ਲੈ ਰਹੇ ਹਨ ਪਰ ਪੰਜਾਬ ਸਰਕਾਰ ਨੇ ਕਰਜਾ ਘੱਟ ਵਿਆਜ ਦਰਾਂ ‘ਤੇ ਲੈ ਕੇ ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰਜੇ ਦੀ ਅਦਾਇਗੀ ਕੀਤੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ