ਜਲੰਧਰ,2 ਜੁਲਾਈ (ਰਮੇਸ਼ ਗਾਬਾ) ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ/ਨਸ਼ਾ ਤਸਕਰਾ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਸ੍ਰੀ ਸਰਵਨ ਸਿੰਘ ਬੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਜੀ ਦੀ ਅਗਵਾਈ ਹੇਠ, ਇੰਸਪੈਕਟਰ ਸਿਕੰਦਰ ਸਿੰਘ ਵਿਰਕ ਮੁੱਖ ਅਫਸਰ ਥਾਣਾ ਗੁਰਾਇਆ ਵੱਲੋਂ 47 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਵਨ ਸਿੰਘ ਬੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਜਿਲ੍ਹਾਂ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 01-07-2025 ਨੂੰ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਏ.ਐਸ.ਆਈ ਸੁਰਿੰਦਰ ਮੋਹਣ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਨੇ ਸਮੇਤ ਸਾਥੀ ਕਰਮਚਾਰੀਆ ਦੇ ਦੌਰਾਨੇ ਗਸ਼ਤ ਪਿੰਡ ਬੁੰਡਾਲਾ ਰੋਡ ਪਿੰਡ ਕਾਹਨਾ ਢੇਸੀਆ ਤੋਂ ਨੀਤੀਸ ਪੁੱਤਰ ਅਸਵਨੀ ਕੁਮਾਰ ਵਾਸੀ ਸੰਗ ਢੇਸੀਆ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 47 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ। ਜੋ ਮੁਕੱਦਮਾ ਹਜਾ ਵਿੱਚ ਦੋਸ਼ੀਆਨ ਨੀਤੀਸ ਉਕਤ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀਆਨ ਉਕਤਾਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ । ਜੋ ਦੋਸ਼ੀਆਨ ਨੀਤੀਸ ਉਕਤ ਪਾਸੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਗੋਲੀਆ ਕਿਸ ਪਾਸੋਂ ਲੈ ਕੇ ਆਏ ਹਨ ਅਤੇ ਅੱਗੇ ਕਿਸ ਕਿਸ ਨੂੰ ਵੇਚਣੀਆ ਸਨ, ਬਾਰੇ ਪਤਾ ਲਗਾਉਣਾ ਜਰੂਰੀ ਹੈ ਅਤੇ ਇਸ ਦੇ ਹੋਰ ਨਸ਼ਾ ਤਸਕਰਾ ਨਾਲ ਲਿੰਕ ਹੋਣ ਸੰਬੰਧੀ ਤਫਤੀਸ਼ ਕੀਤੀ ਜਾ ਰਹੀ ਹੈ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ