ਰਿਸ਼ਵਤ ਲੈਂਦੇ ਫੜਿਆ ਗਿਆ DSP ਦਾ PSO, 14 ਦਿਨ ਦੀ ਅਦਾਲਤੀ ਹਿਰਾਸਤ ’ਚ ਭੇਜਿਆ
ਬਠਿੰਡਾ (TLT) ਭੁੱਚੋ ਦੇ ਡੀਐੱਸਪੀ ਰਵਿੰਦਰ ਸਿੰਘ ਦੇ ਸਹਾਇਕ ਰੀਡਰ ਕਮ ਪੀਐੱਸਓ ਰਾਜਕੁਮਾਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ਕੋਰਟ ’ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 14 ਦਿਨ ਦੀ ਅਦਾਲਤੀ ਹਿਰਾਸਤ ’ਚ ਭੇਜ ਦਿੱਤਾ ਗਿਆ। ਰਾਜਕੁਮਾਰ ਨੂੰ ਪਿੰਡ ਕਲਿਆਣ ਸੁੱਖਾ ਦੀ ਮਹਿਲਾ ਪਰਮਜੀਤ ਕੌਰ ਤੇ ਉਸ ਦੇ ਪਤੀ ਤੇ ਪੁੱਤਰਾਂ ਨੂੰ ਕੇਸ ’ਚੋਂ ਕੱਢਣ ਬਦਲੇ ਰਿਸ਼ਵਤ ਲੈਂਦੇ ਫੜਿਆ ਗਿਆ ਸੀ। ਰਿਸ਼ਵਤ ਦੀ ਰਕਮ ਡੀਐੱਸਪੀ ਦੀ ਗੱਡੀ ’ਚੋਂ ਬਰਾਮਦ ਹੋਈ ਸੀ। ਘਟਨਾ ਤੋਂ ਬਾਅਦ ਡੀਐੱਸਪੀ ਦਫ਼ਤਰ ਨਹੀਂ ਆ ਰਹੇ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ