ਸ਼ਾਹਕੋਟ (TLT) ਸਥਾਨਕ ਪੁਲਿਸ ਨੇ ਅੱਜ ਸਵੇਰੇ ਦੋ ਬਦਮਾਸ਼ਾਂ ਦਾ ਐਨਕਾਉਂਟਰ ਕਰ ਦਿੱਤਾ । ਇਹ ਸਾਰੀ ਘਟਨਾ ਮਲਸੀਆਂ ਸ਼ਾਹਕੋਟ ਦੇ ਵਿਚਕਾਰ ਆਉਂਦੇ ਰੇਲਵੇ ਪੁਲ ਦੇ ਹੇਠਾਂ ਵਾਪਰੀ, ਜਿਥੇ ਪੁਲਿਸ ਪਾਰਟੀ ਅਤੇ ਦੋ ਗੈਂਗਸਟਰਾਂ ਵਿਚਕਾਰ ਮੁਠਭੇੜ ਹੋਈ । ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਦੋਵੇਂ ਮੁਲਜ਼ਮ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ’ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਪੁਲਿਸ ਅਨੁਸਾਰ ਦੋਵਾਂ ਬਦਮਾਸ਼ਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨl
ਪੁਲਿਸ ਅਨੁਸਾਰ ਰੇਲਵੇ ਪੁਲ ਦੇ ਹੇਠਾਂ ਦੋਵਾਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਦੋਵੇਂ ਮੁਲਜ਼ਮ ਗੋਲੀਆਂ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਮੌਕੇ ’ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਵਾਸੀ ਨਵਾਂ ਪਿੰਡ ਦੋਨੇਵਾਲ ਥਾਣਾ ਲੋਹੀਆਂ (ਜਲੰਧਰ) ਅਤੇ ਅਜੇ ਕੁਮਾਰ ਉਰਫ਼ ਅਜੈ ਬਾਬਾ ਵਾਸੀ ਪਿੰਡ ਕੰਦੋਲਾ ਕਲਾਂ ਥਾਣਾ ਨੂਰਮਹਿਲ (ਜਲੰਧਰ) ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਨਸ਼ਾ ਤਸਕਰਾਂ ਪਾਸੋਂ 32 ਬੋਰ ਦੇ 2 ਦੇਸੀ ਪਿਸਟਲ, 5 ਰੋਂਦ, 110 ਨਸ਼ੀਲੀਆਂ ਗੋਲੀਆਂ ਅਤੇ ਇਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜ਼ਖ਼ਮੀ ਮੁਲਜ਼ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਵਿਖੇ ਦਾਖਲ ਕਰਵਾਇਆ ਗਿਆ ਹੈ।
ਘਟਨਾ ਤੋਂ ਤੁਰੰਤ ਬਾਅਦ ਜਾਣਕਾਰੀ ਮਿਲਣ ’ਤੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਲਖਵਿੰਦਰ ਸਿੰਘ ਖਿਲਾਫ 4 ਮਾਮਲੇ ਜਦਕਿ ਅਜੇ ਕੁਮਾਰ ਖਿਲਾਫ 3 ਮਾਮਲੇ ਦਰਜ ਹਨ। ਇਸ ਮੌਕੇ ‘ਤੇ ਡੀਐਸਪੀ ਓਂਕਾਰ ਸਿੰਘ ਬਰਾੜ, ਐਸਐਚਓ ਬਲਵਿੰਦਰ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ