ਜਗਰਾਓਂ (TLT) ਮੁੱਲਾਪੁਰ ਦੇ ਕਿੰਗਸਵਿਲਾ ਰਿਜ਼ੋਰਟ ‘ਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਧੰਨਵਾਦ ਲੁਧਿਆਣਾ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ਾਨਦਾਰ ਉਪਰਾਲਿਆਂ ਸਦਕਾ ਪੰਜਾਬ ਹੁਣ ਪੰਜਾਬ ਬਣਨ ਜਾ ਰਿਹਾ ਹੈ, ਉਸ ਨੂੰ ਕੈਲੀਫੋਰਨੀਆ ਅਤੇ ਇੰਗਲੈਂਡ ਬਣਾਉਣ ਦੀ ਕੋਈ ਲੋੜ ਨਹੀਂ। ਇਸੇ ਸਮਾਗਮ ‘ਚ ਪੁੱਜੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਕਾਸ, ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਅਤੇ ਨਸ਼ਿਆਂ ਖਿਲਾਫ ਛੇੜੀ ਮਹਿੰਮ ਦਾ ਖਾਸ ਜ਼ਿਕਰ ਕੀਤਾ।
ਦੋਵਾਂ ਹੀ ਆਗੂਆਂ ਦੇ ਨਿਸ਼ਾਨੇ ‘ਤੇ ਜਿੱਥੇ ਅਕਾਲੀ-ਭਾਜਪਾ ਕਾਂਗਰਸ ਰਹੀ ਉਥੇ ਹੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਮਾਮਲੇ ‘ਚ ਵੀ ਖੁੱਲ੍ਹ ਕੇ ਬੋਲੇ। ਇਹ ਸਮਾਗਮ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ‘ਚ ਰੱਖਿਆ ਗਿਆ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਕੈਬਨਿਟ ਮੰਤਰੀ ਵਿਧਾਇਕ ਤੇ ਵੱਡੀ ਗਿਣਤੀ ‘ਚ ਵਲੰਟੀਅਰ ਸ਼ਾਮਿਲ ਹੋਏ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ