ਚੰਡੀਗੜ੍ਹ (TLT) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ’ਤੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰੇਕ ਨਿਵੇਸ਼ਕ ਲਈ ਇਕ ਦਲੇਰਾਨਾ ਐਲਾਨ ਹੈ ਕਿ ਪੰਜਾਬ ਆਪਣੀਆਂ ਸ਼ਰਤਾਂ ’ਤੇ ਪੂਰੀ ਵਚਨਬੱਧਤਾ ਨਾਲ ਕਾਰੋਬਾਰ ਲਈ ਖੁੱਲ੍ਹਾ ਹੈ। ਮਾਨ ਨੇ ਕਿਹਾ ਕਿ ਫਾਸਟਟਰੈਕ ਪੰਜਾਬ ਪੋਰਟਲ ਇਕ ਤਕਨੀਕੀ ਅਪਗ੍ਰੇਡ ਤੋਂ ਵਧ ਕੇ ਨਵੇਂ ਸਿਰੇ ਤੋਂ ਵਿਉਂਤੇ ਉਦਯੋਗਿਕ ਸ਼ਾਸਨ ਮਾਡਲ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ 45 ਦਿਨਾਂ ’ਚ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਲੈ ਕੇ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਤੱਕ ਪੰਜਾਬ ਦਾ ਸਿਸਟਮ ਹੁਣ ਪਹਿਲਾਂ ਵਾਂਗ ਸਧਾਰਨ ਨਹੀਂ ਹੈ, ਸਗੋਂ ਇਹ ਕਿਰਿਆਸ਼ੀਲ, ਸਟੀਕ ਤੇ ਪੇਸ਼ੇਵਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੁਧਾਰ, ਚਾਹੇ ਉਹ ਯੂਨੀਫਾਈਡ ਰੈਗੂਲੇਟਰ ਹੋਵੇ, ਯੂਨੀਫਾਈਡ ਪੋਰਟਲ ਹੋਵੇ, ਡੀਮਡ ਅਪਰੂਵਲ ਹੋਵੇ, ਸਿਧਾਂਤਕ ਪ੍ਰਵਾਨਗੀਆਂ ਹੋਣ ਜਾਂ ਮਜ਼ਬੂਤ ਨਿਗਰਾਨੀ ਦਾ ਪ੍ਰੋਟੋਕੋਲ ਹੋਵੇ, ਇਨ੍ਹਾਂ ਸੁਧਾਰਾਂ ਦਾ ਮਕਸਦ ਉਦਯੋਗਪਤੀਆਂ ਦਾ ਭਰੋਸਾ ਹਾਸਲ ਕਰਨਾ ਤੇ ਤੁਹਾਡੇ ਕਾਰੋਬਾਰੀ ਸਫ਼ਰ ’ਚ ਹਰ ਪਾਸਿਓਂ ਸਹਿਯੋਗ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਧਿਕਾਰੀ ਹੁਣ ਸਿਰਫ਼ ਰੈਗੂਲੇਟਰ ਨਹੀਂ ਹਨ ਸਗੋਂ ਉਹ ਸਹਾਇਕ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟਾਂ ਲਈ ਅਪਲਾਈ ਕਰਨ ਦੀ ਪਾਲਣਾ ਨੂੰ ਚੁਸਤ-ਫੁਰਤ ਬਣਾਉਣਾ, ਸਵੈ-ਘੋਸ਼ਣਾ ਰਾਹੀਂ ਸਮਰੱਥ ਬਣਾਉਣਾ, ਡਿਜੀਟਲ ਪੜਤਾਲ ਰਾਹੀਂ ਯੋਗ ਬਣਾਉਣਾ ਅਤੇ ਕਾਨੂੰਨੀ ਤੌਰ ’ਤੇ ਪੁਖ਼ਤਾ ਬਣਾਇਆ ਗਿਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ